Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:44 PM

ਲੁਧਿਆਣਾ, 24 ਅਗਸਤ: ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ ’ਤੇ ਜਗਰਾਉਂ ਪੁਲ ਹੇਠਾਂ ਦੀ ਇੱਕ ਵੀਡੀਓ ਸਾਂਝੀ ਕੀਤੇ ਜਾਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਵੀਡੀਓ ਵਿੱਚ ਕੁਝ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਨਸ਼ੇ ਦਾ ਟੀਕਾ ਲਗਾਉਂਦੇ ਹੋਏ ਦਿਖਾਈ ਦੇਣ ਦਾ ਦਾਅਵਾ ਕੀਤਾ ਗਿਆ ਸੀ। ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਗਰਾਉਂ ਪੁਲ ਹੇਠਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀਪੀ ਸੰਦੀਪ ਵਡੇਰਾ ਨੇ ਕਿਹਾ ਕਿ ਜਿਸ ਥਾਂ ਦੀ ਵੀਡੀਓ ਸਾਹਮਣੇ ਆਈ ਹੈ, ਉੱਥੇ ਇਸ ਸਮੇਂ ਮਾਰਕੀਟ ਲੱਗੀ ਹੋਈ ਹੈ ਅਤੇ ਮੌਕੇ ’ਤੇ ਕੋਈ ਵੀ ਨੌਜਵਾਨ ਨਸ਼ਾ ਕਰਦਾ ਨਜ਼ਰ ਨਹੀਂ ਆਇਆ।

ਉਨ੍ਹਾਂ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਹ ਵੀਡੀਓ ਮੌਜੂਦਾ ਸਮੇਂ ਦੀ ਨਹੀਂ, ਸਗੋਂ ਕਾਫੀ ਪੁਰਾਣੀ ਲੱਗਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਨੌਜਵਾਨਾਂ ਨੂੰ ਨਸ਼ਾ ਛੁਡਵਾ ਕੇ ਮੁੜ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ ਹੈ, ਜਦਕਿ ਕਈ ਹੋਰ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਅਧੀਨ ਹਨ।

ਸੰਦੀਪ ਵਡੇਰਾ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਮੁਤਾਬਕ ਰਵਨੀਤ ਸਿੰਘ ਬਿੱਟੂ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਦੀ ਮੌਜੂਦਾ ਸਥਿਤੀ ਨਾਲ ਪੁਸ਼ਟੀ ਨਹੀਂ ਹੁੰਦੀ ਅਤੇ ਇਹ ਪੁਰਾਣੀ ਵੀਡੀਓ ਹੋ ਸਕਦੀ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਅਤੇ ਇਲਾਕੇ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ