Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 07:35 PM

- ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ

ਚੰਡੀਗੜ੍ਹ/ਗੁਰਦਾਸਪੁਰ, ਅਗਸਤ 29 : ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵੱਲੋਂ ਅਜੇ ਬੇਦੀ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਐਸੋਸੀਏਸ਼ਨ ਵਲੋਂ ਚੌਲਾਂ 'ਤੇ ਲੱਗੇ ਇੱਕ ਫੀਸਦ ਟੈਕਸ ਖਤਮ ਕਰਨ, ਝੋਨੇ ਦੇ ਸੀਜ਼ਨ ਤੋਂ ਪਹਿਲਾਂਂ ਸਟੋਰੇਜ ਲਈ ਥਾਂ ਸਮੇਤ ਵੱਖ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਕੈਬਨਿਟ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ।

ਇਸ ਮੌਕੇ ਸਮੂਹ ਰਾਈਸ ਮਿਲਰਜ਼ ਨੇ ਅਜੇ ਬੇਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਮਿਲਰ ਭਾਈਚਾਰੇ ਦੀ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਚੇਤਾਵਨੀ ਦਿੰਦਿਆਂ ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ