Sunday, July 26, 2026
ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦਾ ਨੋਟਿਸ ਲਿਆਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਸਤੀਫਾ ਦਿੱਤਾ, ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

Punjab

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | July 26, 2026 06:56 PM

- ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਮੁਕੇਰੀਆਂ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ

ਮੁਕੇਰੀਆਂ/ਅੰਮ੍ਰਿਤਸਰ, 26 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਦੇ ਉਪਰਾਲੇ ਨਾਲ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਸਿੱਖ ਨੌਜਵਾਨੀ ਨੂੰ ਗੁਰਮਤਿ ਅਤੇ ਸਿੱਖ ਸਿਧਾਂਤਾਂ ਨਾਲ ਜੋੜ ਕੇ ਨਸਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਕਰਨਾ ਹੈ। ਇਸੇ ਮਕਸਦ ਲਈ ਹਰ ਹਲਕੇ ਵਿੱਚ ਅਜਿਹੇ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖ ਨੂੰ ਗੁਰਬਾਣੀ ਨਾਲੋਂ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਸਿੱਖ ਵਿਰੋਧੀ ਤਾਕਤਾਂ ਵੱਲੋਂ ਇਸ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਤੇ ਪਿਛੋਕੜ ਦੁਨੀਆਂ ਵਿੱਚ ਨਿਰਾਲਾ ਹੈ। ਸਾਡੀ ਅਰਦਾਸ ਦਾ ਹਰ ਸ਼ਬਦ ਕੁਰਬਾਨੀਆਂ, ਸੰਘਰਸ਼ਾਂ ਅਤੇ ਗੁਰੂ ਸਾਹਿਬਾਨ ਦੀਆਂ ਬਖ਼ਸ਼ਿਸ਼ਾਂ ਦਾ ਨਿਚੋੜ ਹੈ। ਅਸੀਂ ਸ਼ਹੀਦਾਂ, ਸਿੰਘਾਂ-ਸਿੰਘਣੀਆਂ, ਪੰਜ ਤਖ਼ਤਾਂ, ਗੁਰੂ ਘਰ ਦੀਆਂ ਸੇਵਾਵਾਂ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਯਾਦ ਕਰਦੇ ਹੋਏ ਅੰਤ ਵਿੱਚ "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦੀ ਅਰਦਾਸ ਕਰਦੇ ਹਾਂ। ਇਹ ਸੰਦੇਸ਼ ਸਿਰਫ਼ ਸਿੱਖਾਂ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ।

ਉਨ੍ਹਾਂ ਕਿਹਾ ਕਿ ਇਹ ਵੀ ਸਾਡੀ ਵਿਲੱਖਣਤਾ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਵਰੋਸਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ। ਇਹ ਸੱਚੇ ਪਾਤਸ਼ਾਹ ਦਾ ਉਹ ਤਖਤ ਹੈ ਜਿਥੇ ਵੱਡੇ ਵੱਡਿਆਂ ਨੇ ਸਿਰ ਝੁਕਾਇਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲ ਜਾਂਦੀਆਂ ਹਨ, ਪਰ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਸਿਧਾਂਤਾਂ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ, ਤਾਂ ਸਾਡੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਅਸੀਂ ਗੁਰੂ ਗ੍ਰੰਥ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਪੰਥ ਦੀ ਅਗਵਾਈ ਉੱਤੇ ਅਡੋਲ ਵਿਸ਼ਵਾਸ ਰੱਖੀਏ। ਇਹੀ ਸਾਡੀ ਤਾਕਤ ਹੈ ਅਤੇ ਇਹੀ ਸਾਡੀ ਪਹਿਚਾਣ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਜਿਊਣ ਅਤੇ ਅੰਮ੍ਰਿਤ ਧਾਰੀ ਹੋਣ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ ਨੇ ਗੁਰਮਤਿ ਸਮਾਗਮ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸ. ਬਿਕਰਮ ਸਿੰਘ ਅੱਲਾ ਬਖ਼ਸ਼, ਸ਼ਹਿਰੀ ਪ੍ਰਧਾਨ ਸ. ਗੁਰਜਿੰਦਰ ਸਿੰਘ ਚੱਕ, ਸ. ਜਸਵਿੰਦਰ ਸਿੰਘ ਬਿੱਟੂ, ਸ. ਆਸਾ ਸਿੰਘ ਕੋਲੀਆਂ, ਸ. ਸੌਦਾਗਰ ਸਿੰਘ ਚਨੌਰ, ਸ. ਹਰਮਨਜੀਤ ਸਿੰਘ ਚੱਕ, ਸ. ਭੁਪਿੰਦਰ ਸਿੰਘ, ਸ. ਸੁਰਿੰਦਰ ਸਿੰਘ ਛਿੰਦਾ, ਸ. ਰਣਵੀਰ ਸਿੰਘ, ਸ. ਬਲਵੀਰ ਸਿੰਘ ਬਿਸ਼ਨਪੁਰ, ਸ. ਭੁਪਿੰਦਰ ਸਿੰਘ, ਪ੍ਰਚਾਰਕ ਕਮ ਨਿਗਰਾਨ ਗਿਆਨੀ ਕਲਿਆਣ ਸਿੰਘ, ਮੈਨੇਜਰ ਸ. ਸਰਬਜੀਤ ਸਿੰਘ, ਸ. ਜੁਗਪਾਲ ਸਿੰਘ, ਮਾਸਟਰ ਮਹਿੰਗਾ ਸਿੰਘ, ਸ. ਮੱਖਣ ਸਿੰਘ, ਸ. ਸੁਰਿੰਦਰ ਸਿੰਘ, ਕੈਪਟਨ ਸਤਪਾਲ ਸਿੰਘ, ਡਾਕਟਰ ਬਹਾਦਰ ਸਿੰਘ, ਸ. ਸੰਤੋਖ ਸਿੰਘ, ਸ. ਬਲਜੀਤ ਸਿੰਘ, ਡਾਕਟਰ ਸੰਤੋਖ ਸਿੰਘ ਮੰਝਪੁਰ, ਸ. ਗੁਰਵਿੰਦਰ ਸਿੰਘ, ਸ. ਰਣਜੀਤ ਸਿੰਘ, ਸ. ਓਕਾਰ ਸਿੰਘ, ਸ. ਸਤਪਾਲ ਸਿੰਘ, ਸ. ਮਲਕੀਤ ਸਿੰਘ, ਸ. ਮਨਜੀਤ ਸਿੰਘ ਚੱਕ, ਬੀਬੀ ਬਲਵਿੰਦਰ ਕੌਰ ਖਾਲਸਾ, ਬੀਬੀ ਬਲਵਿੰਦਰ ਕੌਰ ਮਹਿਤਪੁਰ, ਬੀਬੀ ਸੰਜਨਾ ਰੰਜਨ, ਸ. ਮਨਜੀਤ ਸਿੰਘ ਕੌਲਪੁਰ, ਸ. ਅਵਤਾਰ ਸਿੰਘ ਕੋਟਲੀ, ਸ. ਬਲਜੀਤ ਸਿੰਘ, ਸ. ਮੇਜਰ ਸਿੰਘ ਮਹਿਤਪੁਰ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

CM ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦਾ ਸਰਮਾਇਆ

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੁੱਛੇ ਦੋ ਸਵਾਲ !

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਕੈਨੇਡਾ ‘ਚ 26 ਸਾਲਾ ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: 'ਅਸ਼ੀਰਵਾਦ ਸਕੀਮ' ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

'ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ': ਸੰਤ ਬਾਬਾ ਤੇਜਾ ਸਿੰਘ ਜੀ ਦੇ ਵਿਲੱਖਣ ਜੀਵਨ ਅਤੇ ਵਿਸ਼ਵ-ਪੱਧਰੀ ਵਿਰਾਸਤ ਨੂੰ ਸਮਰਪਿਤ ਡੌਕਿਊਡਰਾਮਾ

ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਪ੍ਰੈਸ ਦੀ ਅਹਿਮ ਭੂਮਿਕਾ: ਚੇਅਰਮੈਨ ਰਣਜੀਤ ਪਾਲ ਸਿੰਘ