Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 08:26 PM

ਚੰਡੀਗੜ੍ਹ, 12 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।

ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 404 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 65, 46, 12 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 5, 99, 283 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 1116, 10, 96, 635/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਾਫੀ ਸਮੇਂ ਤੋਂ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ। ਇਸ ਨੈਸ਼ਲਨ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜਿਆਂ ਦਾ ਆਪਸੀ ਸਹਮਿਤੀ ਨਾਲ ਨਿਪਟਾਰਾ ਕੀਤਾ ਗਿਆ। ਪਰਿਵਾਰਿਕ ਝਗੜਿਆ ਨਾਲ ਜੁੜੇ ਮੋਹਾਲੀ ਜਿਲ੍ਹੇ ਦੇ ਇੱਕ ਕੇਸ ਵਿੱਚ ਅਦਾਲਤ ਨੇ ਨੌਜਵਾਨ ਜੋੜੇ ਦੇ ਵਿਵਾਦ ਦਾ ਨਿਪਟਾਰਾ ਕਰਵਾਇਆ। ਇਹ ਮਾਮਲਾ “ਕਰਮਜੀਤ ਕੌਰ ਬਨਾਮ ਰਵਿੰਦਰ ਸਿੰਘ” ਦੇ ਸਿਰਲੇਖ ਹੇਠ ਸੀ। ਮਾਮਲੇ ਦਾ ਸੰਖੇਪ ਇਹ ਸੀ ਕਿ ਪਟੀਸ਼ਨਰ ਕਰਮਜੀਤ ਕੌਰ ਵੱਲੋਂ ਆਪਣੇ ਪਤੀ ਰਵਿੰਦਰ ਸਿੰਘ ਵਿਰੁੱਧ ਧਾਰਾ 125 Cr.P.C. ਦੇ ਤਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਦੇ ਲੰਬੇ ਯਤਨਾਂ ਸਦਕਾ ਦੋਵੇਂ ਧਿਰਾਂ ਵਿਚਕਾਰ ਆਪਸੀ ਸਮਝੌਤਾ ਹੋਇਆ ਅਤੇ ਪਤੀ-ਪਤਨੀ ਦੋਵਾਂ ਨੇ ਮੁੜ ਇਕੱਠੇ ਰਹਿਣ ਲਈ ਸਹਿਮਤੀ ਪ੍ਰਗਟਾਈ। ਇਸ ਤਰ੍ਹਾਂ ਇਹ ਮਾਮਲਾ ਨੈਸ਼ਨਲ ਲੋਕ ਅਦਾਲਤ ਰਾਹੀਂ ਸਫਲਤਾਪੂਰਵਕ ਨਿਪਟਾਇਆ ਗਿਆ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਦੀਪਕ ਸਿੱਬਲ ਨੇ ਰਾਜ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ