Saturday, September 05, 2026
ਤਾਜਾ ਖਬਰਾਂ
ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

Punjab

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਵੱਡਾ ਫੇਰਬਦਲ, ਬਘੇਲ ਦੀ ਛੁੱਟੀ, ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਕਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | September 05, 2026 09:21 PM

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਸਚਿਨ ਪਾਇਲਟ ਨੂੰ ਪਾਰਟੀ ਦਾ ਨਵਾਂ ਪੰਜਾਬ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਨੂੰ ਭੂਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਬਦਲਾਅ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਕੀਤਾ ਗਿਆ ਹੈ। ਭੂਪੇਸ਼ ਬਘੇਲ ਨੂੰ ਹੁਣ ਅਸਾਮ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਸਚਿਨ ਪਾਇਲਟ ਦੀ ਪੰਜਾਬ ਵਿੱਚ ਨਵੀਂ ਜ਼ਿੰਮੇਵਾਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਚੰਨੀ ਗੁੱਟ ਬਘੇਲ ਖ਼ਿਲਾਫ਼ ਖੋਲ੍ਹ ਚੁੱਕਾ ਸੀ ਮੋਰਚਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਨਾਲ ਜੁੜੇ ਆਗੂ ਲੰਬੇ ਸਮੇਂ ਤੋਂ ਭੂਪੇਸ਼ ਬਘੇਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਸਨ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਮੁੜ ਤਾਜਪੋਸ਼ੀ ਤੋਂ ਬਾਅਦ ਚੰਨੀ ਗੁੱਟ ਦੀ ਨਾਰਾਜ਼ਗੀ ਹੋਰ ਵਧ ਗਈ ਸੀ। ਚੰਨੀ ਗੁੱਟ ਦੇ ਆਗੂਆਂ ਦਾ ਦੋਸ਼ ਸੀ ਕਿ ਪੰਜਾਬ ਦੇ ਇੰਚਾਰਜ ਹੋਣ ਦੇ ਬਾਵਜੂਦ ਭੂਪੇਸ਼ ਬਘੇਲ ਨੇ ਹਾਈਕਮਾਨ ਨੂੰ ਸੂਬੇ ਦੀ ਅਸਲ ਜ਼ਮੀਨੀ ਸਥਿਤੀ ਦੀ ਸਹੀ ਜਾਣਕਾਰੀ ਨਹੀਂ ਦਿੱਤੀ।

ਵੜਿੰਗ-ਬਘੇਲ ਨੂੰ ਹਟਾਉਣ ਦੀ ਕਰ ਰਹੇ ਸਨ ਮੰਗ
ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂਆਂ ਦਾ ਤਰਕ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜ਼ਬੂਤ ਪ੍ਰਦਰਸ਼ਨ ਕਰਨਾ ਹੈ ਤਾਂ ਪੰਜਾਬ ਦੀ ਕਮਾਨ ਵਿੱਚ ਬਦਲਾਅ ਜ਼ਰੂਰੀ ਹੈ। ਉਹ ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਨੂੰ ਹਟਾ ਕੇ ਕਿਸੇ ਹੋਰ ਮਜ਼ਬੂਤ ਆਗੂ ਨੂੰ ਜ਼ਿੰਮੇਵਾਰੀ ਦੇਣ ਦੀ ਮੰਗ ਕਰ ਰਹੇ ਸਨ। ਹੁਣ ਭੂਪੇਸ਼ ਬਘੇਲ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਸਚਿਨ ਪਾਇਲਟ ਨੂੰ ਜ਼ਿੰਮੇਵਾਰੀ ਦਿੱਤੇ ਜਾਣ ਨਾਲ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਕੀ ਹੁਣ ਰਾਜਾ ਵੜਿੰਗ ਦੀ ਵਾਰੀ ?
ਭੂਪੇਸ਼ ਬਘੇਲ ਦੀ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਛੁੱਟੀ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੁਰਸੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਬਾਰੇ ਹਾਈਕਮਾਨ ਵੱਲੋਂ ਹਾਲੇ ਕੋਈ ਅਧਿਕਾਰਤ ਫੈਸਲਾ ਸਾਹਮਣੇ ਨਹੀਂ ਆਇਆ। ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਹਾਈਕਮਾਨ ਦੇ ਅਗਲੇ ਕਦਮ ’ਤੇ ਸਭ ਦੀ ਨਜ਼ਰ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ - ਕਟਾਰੂਚੱਕ

ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

50 ਅਧਿਆਪਕਾਂ ਦਾ ਸਨਮਾਨ: ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ - CM ਮਾਨ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਕਈ ਵੱਡੇ ਫੈਸਲੇ

ਆਸਟ੍ਰੇਲੀਆ ਜਾਣ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਤਿਮੋਰ-ਲੇਸਤੇ ’ਚ ਫਸੇ