Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 02:40 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ (ਹਰਜਿੰਦਰ ਸਿੰਘ ਭੱਟੀ): ਰਿਆਤ ਬਾਹਰਾ ਯੂਨੀਵਰਸਿਟੀ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਦਰਜ ਕਰਦਿਆਂ ਯੂਨੀਵਰਸਿਟੀ ਸਕੂਲ ਆਫ਼ ਫਿਜ਼ਿਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਦੀ ਬੈਚਲਰ ਆਫ਼ ਫਿਜ਼ਿਓਥੈਰੇਪੀ (ਬੀਪੀਟੀ) ਦੇ ਚੌਥੇ ਸਾਲ (ਸੱਤਵੇਂ ਸਮੈਸਟਰ) ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੇ ਮਿਸ ਨਾਰਦਰਨ ਇੰਡੀਆ 2026 ਮੁਕਾਬਲੇ ਵਿੱਚ ਥਰਡ ਰਨਰ-ਅੱਪ ਦਾ ਖਿਤਾਬ ਆਪਣੇ ਨਾਮ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਇਸ ਦੇ ਨਾਲ ਹੀ ਉਸ ਨੂੰ ਉਸਦੇ ਬੇਮਿਸਾਲ ਆਤਮਵਿਸ਼ਵਾਸ, ਪ੍ਰਭਾਵਸ਼ਾਲੀ ਸਟੇਜ ਪ੍ਰਜ਼ੈਂਸ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵੱਕਾਰੀ "ਮਿਸ ਟੈਲੇਂਟਡ" ਦੇ ਖਿਤਾਬ ਨਾਲ ਵੀ ਸਨਮਾਨਿਤ ਕੀਤਾ ਗਿਆ।

ਯੂਨੀਵਰਸਿਟੀ ਨੇ ਅਰਚੀਸ਼ਾ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਆਪਣੀ ਉਸ ਵਚਨਬੱਧਤਾ ਨੂੰ ਦਿੱਤਾ, ਜਿਸ ਤਹਿਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਲੀਡਰਸ਼ਿਪ, ਰਚਨਾਤਮਕਤਾ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਅਤੇ ਪ੍ਰੋ-ਵਾਈਸ ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਦੀ ਦੂਰਅੰਦੇਸ਼ ਅਗਵਾਈ ਹੇਠ ਰਿਆਤ ਬਾਹਰਾ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਕਲਾਸਰੂਮ ਤੋਂ ਪਰੇ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰ ਰਹੀ ਹੈ।

ਫੀਟ ਆਫ਼ ਫਾਇਰ ਪ੍ਰੋਡਕਸ਼ਨ ਵੱਲੋਂ ਅਮਿਤ ਭਾਟੀਆ ਦੀ ਅਗਵਾਈ ਹੇਠ ਆਯੋਜਿਤ ਇਹ ਵੱਕਾਰੀ ਸੁੰਦਰਤਾ ਮੁਕਾਬਲਾ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਕਰਵਾਇਆ ਗਿਆ। ਮੁਕਾਬਲੇ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਪ੍ਰਤੀਭਾਗੀਆਂ ਨੇ ਆਡੀਸ਼ਨ, ਸੈਮੀਫਾਈਨਲ ਅਤੇ ਸ਼ਾਨਦਾਰ ਗ੍ਰੈਂਡ ਫਿਨਾਲੇ ਸਮੇਤ ਵੱਖ-ਵੱਖ ਪੜਾਵਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਰਚੀਸ਼ਾ ਨੇ ਆਪਣੀ ਦ੍ਰਿੜ ਇੱਛਾ-ਸ਼ਕਤੀ, ਲਗਾਤਾਰ ਬਿਹਤਰੀਨ ਪ੍ਰਦਰਸ਼ਨ ਅਤੇ ਵਿਲੱਖਣ ਪ੍ਰਤਿਭਾ ਦੇ ਬਲ 'ਤੇ ਮੋਹਰੀ ਫਾਈਨਲਿਸਟਾਂ ਵਿੱਚ ਸਥਾਨ ਬਣਾਉਂਦਿਆਂ ਦੋ ਵੱਕਾਰੀ ਸਨਮਾਨ ਆਪਣੇ ਨਾਮ ਕੀਤੇ।

ਸਮਾਗਮ ਦਾ ਇੱਕ ਵਿਸ਼ੇਸ਼ ਆਕਰਸ਼ਣ ਇਹ ਰਿਹਾ ਕਿ ਮਿਸ ਯੂਨੀਵਰਸ ਇੰਡੀਆ 2025 ਮਾਨਿਕਾ ਵਿਸ਼ਵਕਰਮਾ ਨੇ ਅਰਚੀਸ਼ਾ ਠਾਕੁਰ ਨੂੰ "ਮਿਸ ਟੈਲੇਂਟਡ" ਦਾ ਸਨਮਾਨ ਪ੍ਰਦਾਨ ਕੀਤਾ, ਜਿਸ ਨਾਲ ਇਸ ਉਪਲਬਧੀ ਦੀ ਮਹੱਤਤਾ ਹੋਰ ਵੀ ਵੱਧ ਗਈ।

ਅਰਚੀਸ਼ਾ ਨੂੰ ਵਧਾਈ ਦਿੰਦਿਆਂ ਯੂਨੀਵਰਸਿਟੀ ਸਕੂਲ ਆਫ਼ ਫਿਜ਼ਿਓਥੈਰੇਪੀ ਐਂਡ ਰੇਡੀਓਲੋਜੀ ਦੇ ਡੀਨ ਪ੍ਰੋ. (ਡਾ.) ਲਲਿਤ ਕੁਮਾਰ ਗੁਪਤਾ ਨੇ ਇਸ ਨੂੰ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰਚੀਸ਼ਾ ਦੀ ਸਫਲਤਾ ਯੂਨੀਵਰਸਿਟੀ ਦੇ ਸਰਵਪੱਖੀ ਸਿੱਖਿਆ ਮਾਡਲ ਦੀ ਸਫਲਤਾ ਦਾ ਪ੍ਰਤੀਕ ਹੈ ਅਤੇ ਇਹ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੀਆਂ ਹੋਰ ਪ੍ਰਤਿਭਾਵਾਂ ਨੂੰ ਵੀ ਨਿਖਾਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਅਰਚੀਸ਼ਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਕੁਲਜੀਤ ਰੰਧਾਵਾ ਅਧਿਕਾਰੀਆਂ ਨਾਲ ਮੀਟਿੰਗ

ਗੈਂਗਸਟਰਾਂ ’ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ