Tuesday, June 02, 2026

Punjab

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 08:01 PM

*• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ*
*• ਅਮਨ ਅਰੋੜਾ ਵੱਲੋਂ ਦੋਵਾਂ ਕੈਡਿਟਾਂ ਨੂੰ ਵਧਾਈ ਅਤੇ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ*

ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ।

ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ।

ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਇੱਕ ਨਵੇਂ, ਅਭਿਲਾਸ਼ੀ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਨਾ ਸਿਰਫ਼ ਭਾਰਤ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ, ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ।

ਇਸ ਪ੍ਰਾਪਤੀ ਉੱਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੂਬੇ ਦੀਆਂ ਹੋਰ ਲੜਕੀਆਂ ਨੂੰ ਭੇਜਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ASI ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ, ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹੈ ਮੁੱਦਾ - ਕਟਾਰੂਚੱਕ

ਕੈਬਨਿਟ ਮੰਤਰੀ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕ੍ਰੈਡਿਟ ਕਾਰਡ ਪਾਲਿਸੀ ਬਦਲੀ