Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 07:42 PM

- ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾ
- ਉਦਯੋਗਿਕ ਪ੍ਰਦੂਸ਼ਣ ਰੋਕਣ ਵਿੱਚ ਭਾਜਪਾ ਸਰਕਾਰਾਂ ਦੀ ਨਾਕਾਮੀ ਦੀ ਕੀਮਤ ਪੰਜਾਬ ਨੂੰ ਚੁਕਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਦਿਨੇਸ਼ ਚੱਢਾ
- ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਡਿੱਗਦਾ ਰਹੇਗਾ, ਪੰਜਾਬ ਆਪਣੇ ਪਾਣੀ ਦੀ ਸੰਭਾਲ ਨਹੀਂ ਕਰ ਸਕਦਾ: ਦਿਨੇਸ਼ ਚੱਢਾ
- ਦਿਨੇਸ਼ ਚੱਢਾ ਨੇ ਬੱਦੀ ਤੋਂ ਫੈਲ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਐੱਨਜੀਟੀ ਦਾ ਰੁੱਖ ਕੀਤਾ, ਹਿਮਾਚਲ, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 12 ਸਤੰਬਰ: ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, "ਬੱਦੀ ਖੇਤਰ ਦੇ ਦੌਰੇ ਦੌਰਾਨ ਸਾਡੀ ਟੀਮ ਨੇ ਦੇਖਿਆ ਕਿ ਕਈ ਸਥਾਨਕ ਨਾਲੇ ਅਤੇ ਖੱਡਾਂ ਉਦਯੋਗਿਕ ਕੂੜਾ ਸਰਸਾ ਨਦੀ ਵਿੱਚ ਲੈ ਕੇ ਜਾ ਰਹੀਆਂ ਹਨ। ਫਾਰਮਾਸਿਊਟੀਕਲ ਕੂੜਾ, ਤੇਜ਼ਾਬ ਅਤੇ ਹੋਰ ਉਦਯੋਗਿਕ ਰਸਾਇਣ ਵੱਖ-ਵੱਖ ਥਾਵਾਂ 'ਤੇ ਨਾਲਿਆਂ ਰਾਹੀਂ ਬਹਾਏ ਜਾ ਰਹੇ ਹਨ। ਇਹ ਉਦਯੋਗਿਕ ਕੂੜਾ ਆਖਰਕਾਰ ਸਰਸਾ ਅਤੇ ਫਿਰ ਸਤਲੁਜ ਵਿੱਚ ਪਹੁੰਚਦਾ ਹੈ, ਜੋ ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੈਂਸਰ ਫੈਲਾ ਰਿਹਾ ਹੈ।"

‘ਆਪ’ ਵਿਧਾਇਕ ਨੇ ਦੱਸਿਆ, "ਬੀਬੀਐਨ ਉਦਯੋਗਿਕ ਖੇਤਰ ਵਿੱਚ ਲਗਭਗ 2, 200 ਉਦਯੋਗ ਹਨ। ਇਨ੍ਹਾਂ ਵਿੱਚੋਂ 1, 000 ਉਦਯੋਗ ਤਰਲ ਕੂੜਾ ਪੈਦਾ ਕਰਦੇ ਹਨ, ਜਦੋਂ ਕਿ ਸਿਰਫ਼ 377 ਦੇ ਲਗਭਗ ਇਕਾਈਆਂ ਹੀ ਆਪਣੇ ਕੂੜੇ ਨੂੰ ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀ) ਵਿੱਚ ਭੇਜ ਰਹੀਆਂ ਹਨ। 600 ਤੋਂ ਵੱਧ ਉਦਯੋਗ ਆਪਣੇ ਕੂੜੇ ਨੂੰ ਸਹੀ ਢੰਗ ਨਾਲ ਸੋਧਣ ਦੀ ਬਜਾਏ ਨਾਲਿਆਂ ਵਿੱਚ ਬਹਾ ਰਹੇ ਹਨ।" ਉਨ੍ਹਾਂ ਨੇ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਨਾਕਾਫ਼ੀ ਢਾਂਚੇ 'ਤੇ ਵੀ ਚਿੰਤਾ ਪ੍ਰਗਟਾਈ।

ਰੋਪੜ ਦੇ ਵਿਧਾਇਕ ਨੇ ਦੱਸਿਆ, "ਬੱਦੀ ਦੀ ਸਰਕਾਰੀ ਰਿਕਾਰਡ ਅਨੁਸਾਰ ਆਬਾਦੀ ਲਗਭਗ 2.2 ਲੱਖ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਅਤੇ ਉਦਯੋਗਿਕ ਮਜ਼ਦੂਰਾਂ ਦੇ ਕਾਰਨ ਅਸਲ ਆਬਾਦੀ ਲਗਭਗ ਚਾਰ ਲੱਖ ਹੋਣ ਦਾ ਅਨੁਮਾਨ ਹੈ। ਸਰਕਾਰੀ ਰਿਕਾਰਡ ਵਾਲੀ ਆਬਾਦੀ ਲਈ ਵੀ ਸੀਵਰੇਜ ਟ੍ਰੀਟਮੈਂਟ ਦੀ ਲੋੜ ਲਗਭਗ 32 ਐਮਐਲਡੀ ਹੈ, ਜਿਸ ਦੇ ਮੁਕਾਬਲੇ ਫਿਲਹਾਲ ਸਿਰਫ਼ 5 ਐਮਐਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਹੀ ਚੱਲ ਰਿਹਾ ਹੈ।"

ਉਨ੍ਹਾਂ ਖੇਤਰ ਵਿੱਚ ਸੋਲਿਡ ਵੇਸਟ ਮੈਨੇਜਮੈਂਟ 'ਤੇ ਵੀ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ, "ਮਾਜਰਾ ਸਥਿਤ ਸ਼ਿਵਾਲਿਕ ਸੋਲਿਡ ਵੇਸਟ ਪਲਾਂਟ 'ਚ ਵੀ ਸਥਾਨਕ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਹਾ ਹੈ ਅਤੇ ਉੱਥੇ ਕੂੜੇ ਦਾ ਨਿਪਟਾਰਾ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ।"

ਦਿਨੇਸ਼ ਚੱਢਾ ਨੇ ਅੱਗੇ ਕਿਹਾ, "ਇਹ ਮੁੱਦਾ ਮੇਰੀ ਪਟੀਸ਼ਨ ਰਾਹੀਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਪਹੁੰਚ ਚੁੱਕਾ ਹੈ, ਅਤੇ ਟ੍ਰਿਬਿਊਨਲ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ ਹੈ। ਸਤਲੁਜ ਦੇ ਪਾਣੀ ਦੀ ਵਰਤੋਂ ਪੰਜਾਬ ਦੇ ਲੋਕ ਪੀਣ ਅਤੇ ਸਿੰਚਾਈ ਲਈ ਕਰਦੇ ਹਨ, ਜਿਸ ਕਰਕੇ ਉੱਪਰਲੇ ਖੇਤਰਾਂ ਤੋਂ ਨਦੀ ਵਿੱਚ ਪਹੁੰਚ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਚਿੰਤਾ ਦਾ ਵੀਸ਼ਾ ਹੈ।"

ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ‘ਆਪ’ ਵਿਧਾਇਕ ਨੇ ਕਿਹਾ, "ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਬਹਾਉਣ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਅਤੇ ਬੀਬੀਐਨ ਖੇਤਰ ਦੇ ਉਦਯੋਗਿਕ ਕੂੜੇ ਨੂੰ ਨਿਪਟਾਉਣ ਤੋਂ ਪਹਿਲਾਂ ਸਹੀ ਢੰਗ ਨਾਲ ਸੋਧਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਢੁਕਵੇਂ ਢਾਂਚੇ ਦੀ ਵੀ ਮੰਗ ਕੀਤੀ।


ਉਨ੍ਹਾਂ ਜ਼ੋਰ ਦੇ ਕੇ ਕਿਹਾ, "ਪੰਜਾਬ ਤੋਂ ਆਪਣੇ ਪਾਣੀ ਦੇ ਸਰੋਤਾਂ ਦੀ ਰਾਖੀ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਲਗਾਤਾਰ ਡਿੱਗਦਾ ਰਹੇਗਾ।" ਉਨ੍ਹਾਂ ਸਬੰਧਤ ਪ੍ਰਦੂਸ਼ਣ ਕੰਟਰੋਲ, ਵਾਤਾਵਰਣ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਭੂਮਿਕਾ 'ਤੇ ਸਵਾਲ ਚੁੱਕੇ ਅਤੇ ਉਨ੍ਹਾਂ ਨੂੰ ਪੰਜਾਬ ਦੇ ਪਾਣੀ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ