ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਵੱਡੇ ਸਿਆਸਤਦਾਨਾਂ ਸਮੇਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਇਹ ਧਮਕੀਆਂ ਦਿੱਤੀਆਂ ਗਈਆਂ ਹਨ। ਇਹ ਧਮਕੀਆਂ 'ਲਾਰੈਂਸ ਆਫ਼ ਪੰਜਾਬ ਦਸਤਾਵੇਜ਼ੀ' 'ਤੇ ਪਾਬੰਦੀ ਤੋਂ ਬਾਅਦ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਬਲਕੌਰ ਸਿੰਘ, ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਗੁਰਮੀਤ ਬਬਲੂ ਨੂੰ ਇਹ ਧਮਕੀਆਂ ਮਿਲੀਆਂ ਹਨ।
ਇਹ ਧਮਕੀਆਂ ਇੱਕ ਵਿਦੇਸ਼ੀ ਵਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਜਿਨ੍ਹਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਨ੍ਹਾਂ ਧਮਕੀਆਂ ਦੇ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।