Monday, September 14, 2026
ਤਾਜਾ ਖਬਰਾਂ
ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇ

Punjab

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

PUNJAB NEWS EXPRESS | September 14, 2026 02:42 AM

— ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ
ਲੁਧਿਆਣਾ:  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਸ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ 'ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪੁਲਿਸ ਕਮਿਸ਼ਨਰ ਨੇ ਦੱਸਿਆ, "ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ 'ਤੇ ਵੀ ਲੱਗੀਆਂ, ਜਿਸ 'ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ।"

ਸੀਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ।

ਮ੍ਰਿਤਕਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਨਜੋਤ ਸਿੰਘ ਉਰਫ਼ ਨੋਨਾ ਦਾ ਪੁਰਾਣਾ ਅਪਰਾਧਕ ਰਿਕਾਰਡ ਸੀ, ਜਿਸ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਦੋ ਪੁਰਾਣੇ ਅਪਰਾਧਿਕ ਮਾਮਲੇ ਵੀ ਦਰਜ ਸਨ। ਇਸ ਦੇ ਨਾਲ ਹੀ ਦੂਜੇ ਮ੍ਰਿਤਕ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ।

ਉਨ੍ਹਾਂ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੇ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਮਾਡਲ ਟਾਊਨ, ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 221, 132, 62 ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਤਾਇਨਾਤ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ