Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 06:51 PM

- ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ: ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ 'ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ।

ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ 'ਤੇ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਰਾਜ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰ ਲਿਆ ਕਰ ਲੈਣ ਤਾਂ ਜ਼ੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ। ਖਾੜੀ ਮੁਲਕਾਂ ਵਿੱਚ ਜੰਗੀ ਹਲਾਤਾਂ ਦੇ ਮੱਦੇਨਜ਼ਰ ਸੜਕ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲਬੱਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਸੁਨਿਸ਼ਚਿਤ ਕੀਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਸੜਕਾਂ ਦੇ ਨਿਰਮਾਣ ਦਾ ਕਾਰਜ ਜੰਗੀ ਪੱਧਰ ਤੇ ਚਲ ਰਿਹਾ ਹੈ ਤਾਂ ਜੋ ਮਾਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ 2026 ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਚੰਗੇ ਮਿਆਰ ਦੇ ਕੰਮ ਕਰਨ ਬਾਰੇ ਵੀ ਸੁਚੇਤ ਕੀਤਾ।

ਇਸ ਮੌਕੇ ਵਿਭਾਗ ਦੇ ਇੰਜਨੀਅਰ ਸਨ ਚੀਫ਼ ਗਗਨਦੀਪ ਸਿੰਘ ਸਮੇਤ ਚੀਫ਼ ਇੰਜੀਨੀਅਰ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ