Tuesday, October 27, 2026
ਤਾਜਾ ਖਬਰਾਂ
• ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

Punjab

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 06:43 PM

- *ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਲੋਕ-ਕੇਂਦਰਿਤ ਸਕੀਮਾਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦਾ ਸਾਧਨ, ਵੋਟ ਬੈਂਕ ਦੀ ਰਾਜਨੀਤੀ ਨਹੀਂ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ*

ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਮਹੱਤਵਪੂਰਨ ਮਤਿਆਂ ਦੇ ਹੱਕ ਵਿੱਚ ਬੋਲਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿ ਕੇ ਨਕਾਰਨਾ ਉਨ੍ਹਾਂ ਆਮ ਲੋਕਾਂ ਦੀਆਂ ਆਸਾਂ ਅਤੇ ਅਧਿਕਾਰਾਂ ਦਾ ਅਪਮਾਨ ਹੈ, ਜਿਨ੍ਹਾਂ ਦੀ ਜ਼ਿੰਦਗੀ ਵਿੱਚ ਇਨ੍ਹਾਂ ਯੋਜਨਾਵਾਂ ਨੇ ਸਕਾਰਾਤਮਕ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਲੋਕ-ਕੇਂਦਰਿਤ ਭਲਾਈ ਯੋਜਨਾਵਾਂ ਵੋਟਾਂ ਦੀ ਰਾਜਨੀਤੀ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਸਮਾਵੇਸ਼ੀ ਵਿਕਾਸ ਦਾ ਅਹਿਮ ਸਾਧਨ ਹਨ।

ਸਦਨ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮਾਪਦੰਡ ਇਹ ਹੈ ਕਿ ਉਸ ਦੀਆਂ ਨੀਤੀਆਂ ਦਾ ਲਾਭ ਆਮ ਨਾਗਰਿਕਾਂ ਤੱਕ ਕਿੰਨਾ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਰਥ ਸਿਰਫ਼ ਸੜਕਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਸਮਾਜਿਕ ਸੁਰੱਖਿਆ ਅਤੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ਹਾਲੀ ਲਿਆਉਣਾ ਵੀ ਹੈ।

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਰਕਾਰੀ ਯੋਜਨਾਵਾਂ ਲੋਕਾਂ ਨੂੰ ਸਨਮਾਨ, ਸੁਰੱਖਿਆ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ‘ਫ੍ਰੀਬੀਜ਼’ ਕਹਿਣਾ ਉਚਿਤ ਨਹੀਂ ਹੈ।

ਆਪਣੇ ਸੰਬੋਧਨ ਦੌਰਾਨ ਇੱਕ ਉਦਾਹਰਨ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇੱਕ ਬਾਗ਼ ਦੀ ਅਸਲ ਖੂਬਸੂਰਤੀ ਉਸ ਵੇਲੇ ਬਣੀ ਰਹਿੰਦੀ ਹੈ ਜਦੋਂ ਉਸ ਵਿੱਚ ਦਰੱਖਤ, ਫੁੱਲ, ਪੰਛੀ ਅਤੇ ਲੋਕ ਮਿਲ ਕੇ ਕੁਦਰਤੀ ਸੰਤੁਲਨ ਬਣਾਉਂਦੇ ਹਨ। ਇਸੇ ਤਰ੍ਹਾਂ ਸਮਾਜ ਵੀ ਉਦੋਂ ਹੀ ਤਰੱਕੀ ਕਰਦਾ ਹੈ ਜਦੋਂ ਹਰ ਵਰਗ ਨੂੰ ਅੱਗੇ ਵਧਣ ਦੇ ਮੌਕੇ ਮਿਲਣ ਅਤੇ ਵਿਕਾਸ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਮੌਕਿਆਂ ਅਤੇ ਸਹੂਲਤਾਂ ਨੂੰ ਸੀਮਤ ਕਰਨਾ ਸਮਾਵੇਸ਼ੀ ਵਿਕਾਸ ਦੇ ਉਦੇਸ਼ ਨੂੰ ਕਮਜ਼ੋਰ ਕਰਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ, ਜਦਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਨੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਸਮਾਜਿਕ ਸਨਮਾਨ ਪ੍ਰਦਾਨ ਕੀਤਾ ਹੈ।

ਵਿਰੋਧੀ ਧਿਰ ਦੀ ਆਲੋਚਨਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ‘ਫ੍ਰੀਬੀਜ਼’ ਕਹਿਣ ਵਾਲੇ ਉਨ੍ਹਾਂ ਪਰਿਵਾਰਾਂ ਦੀਆਂ ਅਸਲ ਸਮੱਸਿਆਵਾਂ ਨੂੰ ਨਹੀਂ ਸਮਝਦੇ, ਜਿਨ੍ਹਾਂ ਲਈ ਇਹ ਯੋਜਨਾਵਾਂ ਜੀਵਨ ਵਿੱਚ ਵੱਡਾ ਸਹਾਰਾ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਕਰਨਾ ਕਿਸੇ ਵੀ ਲੋਕ-ਭਲਾਈ ਰਾਜ ਦੀ ਜ਼ਿੰਮੇਵਾਰੀ ਹੈ ਅਤੇ ਇਹੀ ਅਸਲ ਵਿਕਾਸ ਦਾ ਪੈਮਾਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਆਮ ਲੋਕ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਭਾਗੀਦਾਰੀ ਹੀ ਸਰਕਾਰ ਦੀ ਦਿਸ਼ਾ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕ ਭਲਾਈ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਮਿਲਦਾ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਕਾਸ ਦੇ ਲਾਭ ਹਰ ਘਰ ਤੱਕ ਪਹੁੰਚਾਉਣਾ ਅਤੇ ਹਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਵਾਜਬ ਨਾ ਹੋਣ ਦੀ ਗੱਲ ਕਹਿ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ: ਹਰਸਿਮਰਤ ਬਾਦਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼; ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ