Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਲੋਕ ਮਿਲਣੀ: ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 03:22 PM

- ਲੋਕ ਭਲਾਈ ਸਕੀਮਾਂ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੋਈ: ਕੁਲਵੰਤ ਸਿੰਘ
- ਪਿੰਡ ਦਾਊਂ ਵਿੱਚ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੁਲਾਈ (ਹਰਜਿੰਦਰ ਸਿੰਘ ਭੱਟੀ): ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ ਲਈ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੈ।

ਵਿਧਾਇਕ ਨੇ ਦੱਸਿਆ ਕਿ ਹਲਕਾ ਮੋਹਾਲੀ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਆਧੁਨਿਕ ਖੇਡ ਸਟੇਡੀਅਮ ਤਿਆਰ ਹੋ ਚੁੱਕੇ ਹਨ, ਜਦਕਿ ਹੋਰਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਹੀ ਉੱਚ ਪੱਧਰੀ ਖੇਡ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਨੂੰ ਲੋੜੀਂਦਾ ਖੇਡ ਸਮਾਨ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਹੋ ਰਹੇ ਖੇਡ ਮੇਲਿਆਂ ਨੂੰ ਹੋਰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਅੱਜ 85 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਵਿਕਾਸ ਨਾਲ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿਣਗੇ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕਰਨਗੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਵਿੱਤੀ ਸਹਾਇਤਾ ਸਕੀਮ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਰਜਿਸਟਰ ਹੋਏ ਯੋਗ ਲਾਭਪਾਤਰੀਆਂ ਨੂੰ ਇੱਕ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀ 25 ਜੂਨ ਤੋਂ ਬਾਅਦ ਰਜਿਸਟਰ ਹੋਏ ਹਨ, ਉਨ੍ਹਾਂ ਨੂੰ ਅਗਲੇ ਮਹੀਨੇ ਤੋਂ ਲਾਭ ਮਿਲੇਗਾ।

ਵਿਧਾਇਕ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਪਿੰਡ ਪਹਿਲਾਂ ਹੀ ਮੋਹਾਲੀ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਜਾ ਚੁੱਕੇ ਹਨ, ਜਦਕਿ ਹੋਰ ਪਿੰਡਾਂ ਵਿੱਚ ਵੀ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਕਿਸੇ ਵੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਲੋਕਾਂ ਦੀ ਭਾਗੀਦਾਰੀ ਘੱਟ ਹੋ ਜਾਂਦੀ ਹੈ, ਪਰ ਪਿੰਡ ਦਾਊਂ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ 'ਤੇ ਭਰੋਸਾ ਜਤਾਉਂਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਗਲਾ ਪੰਜਾਬ ਮੁਹਿੰਮ ਤਹਿਤ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ, ਪ੍ਰਾਇਮਰੀ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 1 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ 45.53 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨਿਰਮਾਣ ਜਾਰੀ ਹੈ, ਜਦਕਿ 50 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ, ਜਿਸ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜ ਲੋੜਵੰਦ ਪਰਿਵਾਰਾਂ ਨੂੰ ਜਲਦੀ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ