Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

PUNJAB NEWS EXPRESS | May 31, 2024 06:50 PM

- ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 81, 000 ਤੋਂ ਵੱਧ ਕਰਮਚਾਰੀ ਤਾਇਨਾਤ: ਡੀਜੀਪੀ ਪੰਜਾਬ ਗੌਰਵ ਯਾਦਵ

- ਸੂਬੇ ਦੇ ਕੁੱਲ 24, 451 ਪੋਲਿੰਗ ਸਟੇਸ਼ਨਾਂ ਵਿੱਚੋਂ 5000 ਦੀ ਨਾਜ਼ੁਕ/ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਪਛਾਣ

 ਪੰਜਾਬ ਪੁਲਿਸ ਨੇ ਐਮਸੀਸੀ ਦੌਰਾਨ 642.24 ਕਰੋੜ ਰੁਪਏ ਦੀ ਕੀਮਤ ਦੀ ਨਕਦੀ, ਜਾਇਜ਼/ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ, ਕੀਮਤੀ ਧਾਤਾਂ ਬਰਾਮਦ ਕੀਤੀਆਂ: ਏਡੀਜੀਪੀ ਐਸਪੀਐਨਓ ਐਮ.ਐਫ. ਫਾਰੂਕੀ

ਚੰਡੀਗੜ੍ਹ, : ਲੋਕ ਸਭਾ ਚੋਣਾਂ-2024 ਦੇ 7ਵੇਂ ਅਤੇ ਅੰਤਿਮ ਪੜਾਅ ਵਿੱਚ ਸੂਬੇ ਭਰ ਦੇ ਸਾਰੇ 13 ਲੋਕ ਸਭਾ ਹਲਕਿਆਂ ਲਈ ਭਲਕੇ ਸ਼ਨੀਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ, ਪੰਜਾਬ ਪੁਲਿਸ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਹੋਮ ਗਾਰਡ ਜਵਾਨਾਂ ਸਮੇਤ ਕੁੱਲ 81, 079 ਜਵਾਨਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 24, 451 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 5000 ਦੀ ਪਛਾਣ ਨਾਜ਼ੁਕ/ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। ਪੰਜਾਬ ਵਿੱਚ 13 ਸੰਸਦੀ ਹਲਕਿਆਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੁੱਲ ਫੋਰਸ ਦੇ 50 ਫੀਸਦੀ ਤੋਂ ਵੱਧ ਭਾਵ ਸੀਏਪੀਐਫ/ਐਸਏਪੀ ਸਮੇਤ 47, 284 ਕਰਮਚਾਰੀਆਂ ਨੂੰ 24, 451 ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਆਪਣੀ ਵੋਟ ਦੀ ਵਰਤੋਂ ਨਿਰਵਿਘਨ ਅਤੇ ਅਰਾਮਦਾਇਕ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਨਕਦੀ/ਸ਼ਰਾਬ/ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਜਾਂ ਕਿਸੇ ਵੀ ਹੋਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ 351 ਫਲਾਇੰਗ ਸਕੁਐਡ ਟੀਮਾਂ, 351 ਸਟੈਟਿਕ ਸਰਵੇਲੈਂਸ ਟੀਮਾਂ ਅਤੇ 348 ਕਵਿੱਕ ਰਿਐਕਸ਼ਨ ਟੀਮਾਂ ਵੀ ਤਿਆਰ ਬਰ ਤਿਆਰ ਹਨ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਸੂਬੇ ਭਰ ਵਿੱਚ ਬਿਹਤਰ ਤਾਲਮੇਲ ਵਾਲੇ 205 ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਗਏ ਹਨ ਤਾਂ ਜੋ ਸ਼ਰਾਬ ਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਰਾਜਸਥਾਨ, ਜੰਮੂ ਅਤੇ ਕਸ਼ਮੀਰ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਗੁਆਂਢੀ ਸੂਬਿਆਂ ਵੱਲੋਂ ਵੀ ਪੰਜਾਬ ਨੂੰ ਆਉਣ-ਜਾਣ ਵਾਲੇ ਸਾਰੇ ਪੁਆਇੰਟਾਂ 'ਤੇ ਨਾਕੇ ਲਗਾਏ ਜਾ ਰਹੇ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ)-ਕਮ-ਰਾਜ ਪੁਲਿਸ ਨੋਡਲ ਅਫ਼ਸਰ, ਚੋਣਾਂ, ਪੰਜਾਬ ਐਮ.ਐਫ. ਫਾਰੂਕੀ ਨੇ ਕਿਹਾ ਕਿ 16 ਮਾਰਚ, 2024 ਨੂੰ ਆਦਰਸ਼ ਚੋਣ ਜ਼ਾਬਤਾ (ਐਮਸੀਸੀ) ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਨੇ ਬੇਮਿਸਾਲ ਬਰਾਮਦਗੀ ਕਰਦਿਆਂ 13.14 ਕਰੋੜ ਰੁਪਏ ਦੀ ਨਕਦੀ ਸਮੇਤ 642.24 ਕਰੋੜ ਰੁਪਏ ਦੀ ਕੀਮਤ ਦੀ ਜਾਇਜ਼/ਨਾਜਾਇਜ਼ ਸ਼ਰਾਬ, ਨਸ਼ੀਲੀਆਂ ਦਵਾਈਆਂ, ਕੀਮਤੀ ਧਾਤਾਂ ਅਤੇ ਬੇਹਿਸਾਬੀ ਨਕਦੀ ਬਰਾਮਦ/ਜ਼ਬਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 398350 ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਸੂਬੇ ਦੇ ਕੁੱਲ ਲਾਇਸੰਸੀ ਹਥਿਆਰਾਂ ਦਾ 95 ਫੀਸਦੀ ਤੋਂ ਵੱਧ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਤੋਂ 405 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕੀਤਾ ਗਿਆ ਹੈ ਅਤੇ ਐਮ.ਸੀ.ਸੀ. ਦੌਰਾਨ ਚੋਣਾਵੀ ਜੁਰਮਾਂ ਨਾਲ ਸਬੰਧਤ 32 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਨਾਲ ਨਜਿੱਠਣ ਲਈ ਡੀਜੀਪੀ ਪੰਜਾਬ ਦੇ ਰਾਖ਼ਵੇ ਬਲ ਦੇ ਨਾਲ-ਨਾਲ 193 ਰਾਖ਼ਵੇ ਬਲ ਮੁਹੱਈਆ ਕਰਵਾਏ ਜਾ ਰਹੇ ਹਨ।
ਏਡੀਜੀਪੀ ਨੇ ਕਿਹਾ ਕਿ ਕਿਸੇ ਵੀ ਘਟਨਾ ਦੌਰਾਨ ਗਸ਼ਤ ਪਾਰਟੀ ਵੱਲੋਂ ਤੁਰੰਤ ਜਵਾਬ ਨੂੰ ਯਕੀਨੀ ਬਣਾਉਣ ਲਈ, ਸੂਬੇ ਭਰ ਨੂੰ 2098 ਰੂਟ ਜ਼ੋਨਾਂ ਜਾਂ ਸੈਕਟਰਾਂ ਵਿੱਚ ਵੰਡਿਆ ਗਿਆ ਹੈ, ਜੋ ਕਿ ਮਜ਼ਬੂਤ ਪੁਲਿਸ ਪੈਟਰੋਲਿੰਗ ਪਾਰਟੀਆਂ ਵੱਲੋਂ ਢੁਕਵੇਂ ਢੰਗ ਨਾਲ ਕਵਰ ਕੀਤੇ ਗਏ ਹਨ ਅਤੇ ਬਿਹਤਰ ਤਾਲਮੇਲ ਲਈ ਸਾਰੇ ਜ਼ਿਲ੍ਹਿਆਂ ਨੂੰ ਘੱਟੋ-ਘੱਟ 11881 ਵਾਇਰਲੈੱਸ ਸੈੱਟ ਮੁਹੱਈਆ ਕਰਵਾਏ ਗਏ ਹਨ ਜੋ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਪਛਾਣੇ ਗਏ 102 ਸ਼ੈਡੋ ਖੇਤਰਾਂ ਨੂੰ ਵੀ ਕਵਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਗਸ਼ਤ ਪਾਰਟੀਆਂ ਨੂੰ ਇੰਟਰਨੈਟ-ਸਮਰਥਿਤ ਟੈਬਲੇਟ ਪ੍ਰਦਾਨ ਕੀਤੇ ਗਏ ਹਨ, ਜੋ ਅਧਿਕਾਰੀਆਂ ਨੂੰ ਕਿਸੇ ਵੀ ਘਟਨਾ ਵਾਲੀ ਥਾਂ 'ਤੇ ਜਲਦ ਤੋਂ ਜਲਦ ਪਹੁੰਚਣ ਵਾਲੀ ਗਸ਼ਤ ਪਾਰਟੀ ਦੀ ਪਛਾਣ ਕਰਨ ਵਿੱਚ ਮਦਦ ਕਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 117 ਸਟੋਰੇਜ਼/ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ ਜੋ ਵੋਟਾਂ ਦੀ ਗਿਣਤੀ ਪੂਰੀ ਹੋਣ ਤੱਕ ਕ੍ਰਮਵਾਰ ਸੀਏਪੀਐਫ, ਐਸਏਪੀ ਅਤੇ ਜ਼ਿਲ੍ਹਾ ਪੁਲਿਸ ਦੀ ਤਿੰਨ-ਪੱਧਰੀ ਸੁਰੱਖਿਆ ਅਧੀਨ ਹਨ।

ਡੱਬੀ: 16 ਮਾਰਚ, 2024 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ ਕੀਤੀ ਬਰਾਮਦਗੀ

ਨਕਦੀ: 13.14 ਕਰੋੜ ਰੁਪਏ
ਜਾਇਜ਼ ਸ਼ਰਾਬ: 82904 ਲੀਟਰ
ਨਾਜਾਇਜ਼ ਸ਼ਰਾਬ: 26697 ਲੀਟਰ
ਲਾਹਣ: 25.08 ਲੱਖ ਲੀਟਰ
ਭੁੱਕੀ: 94 ਕੁਇੰਟਲ
ਅਫੀਮ: 185 ਕਿਲੋਗ੍ਰਾਮ
ਨਸ਼ੀਲੇ ਪਾਊਡਰ: 434 ਕਿਲੋਗ੍ਰਾਮ
ਹੈਰੋਇਨ: 205 ਕਿਲੋ
ਚਰਸ: 32 ਕਿਲੋ
ਟੀਕੇ/ਗੋਲੀਆਂ/ਸ਼ਰਬਤ: 2.62 ਲੱਖ

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ