Wednesday, June 17, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਪੰਜਾਬ ਨਿਊਜ਼ ਐਕਸਪ੍ਰੈੱਸ | June 17, 2026 05:44 PM

- *ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ*

ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ।

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ 'ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ

ਵੱਡੀ ਖ਼ਬਰ: ਲੇਹ ਵਿੱਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ