Sunday, May 10, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਪੰਜਾਬ ਨਿਊਜ਼ ਐਕਸਪ੍ਰੈੱਸ | May 10, 2026 07:58 PM

- ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 10 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ।

ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਪ੍ਰੇਰਣਾ ਕੀਤੀ।

ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।

ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਜਸਪਾਲ ਸਿੰਘ ਢੱਡੇ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਆਰਕੀਟੈਕਟ ਸ. ਬਲਜੀਤ ਸਿੰਘ ਜਲੰਧਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ. ਸ਼ਮਸ਼ੇਰ ਸਿੰਘ ਜੇਈ, ਸ. ਹਰਪ੍ਰੀਤ ਸਿੰਘ, ਸ. ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ

ਅੰਮ੍ਰਿਤਸਰ ਜੇਲ੍ਹ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ

ਅਦਾਲਤ ਨੇ ਮੰਤਰੀ ਸੰਜੀਵ ਅਰੋੜਾ ਦਾ ਈਡੀ ਨੂੰ ਦਿੱਤਾ 7 ਦਿਨ ਦਾ ਰਿਮਾਂਡ

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮੋਹਾਲੀ 'ਚ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ