Saturday, April 11, 2026

Punjab

ਵਰਿੰਦਾਵਨ ਕਿਸ਼ਤੀ ਹਾਦਸੇ 'ਚ 10 ਮੌਤਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

April 10, 2026 08:28 PM

*- ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ*
*- ਬਿਹਤਰ ਤਾਲਮੇਲ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਵਰਿੰਦਾਵਨ ਰਵਾਨਾ – ਡਿਪਟੀ ਕਮਿਸ਼ਨਰ ਲੁਧਿਆਣਾ*
*- ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਵੀ ਕੀਤੀ ਅਪੀਲ*

ਚੰਡੀਗੜ੍ਹ /ਲੁਧਿਆਣਾ, 10 ਅਪ੍ਰੈਲ: ਮਥੁਰਾ ਦੇ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ 30 ਸੈਲਾਨੀਆਂ ਨੂੰ ਲੈ ਜਾ ਰਹੀ ਇੱਕ ਨਿੱਜੀ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿੱਚ ਦਸ ਸੈਲਾਨੀਆਂ ਦੀ ਡੁੱਬ ਕੇ ਮੌਤ ਹੋ ਗਈ, ਜਿਨ੍ਹਾਂ ਵਿੱਚ ਸੱਤ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਮ੍ਰਿਤਕਾਂ ਵਿੱਚ ਇੱਕ ਪਤੀ-ਪਤਨੀ, ਇੱਕ ਪਿਤਾ ਅਤੇ ਧੀ ਸ਼ਾਮਲ ਹਨ। ਸਵਾਰ ਸਾਰੇ ਸੈਲਾਨੀ ਬਾਂਕੇ ਬਿਹਾਰੀ ਕਲੱਬ ਦੇ ਮੈਂਬਰ ਸਨ ਅਤੇ ਪੰਜਾਬ ਤੋਂ ਆਏ ਸਨ।

ਉੱਥੇ ਹੀ ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24x7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ 'ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: CM ਮਾਨ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ: ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਕਾਬਜ਼

ਹਰਦੀਪ ਮੁੰਡੀਆਂ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ - ਭਾਜਪਾ

ਪੰਜਾਬ ਸਰਕਾਰ 13 ਅਪ੍ਰੈਲ ਦੇ ਵਿਸ਼ੇਸ ਵਿਧਾਨ ਸਭਾ ਸੈਸ਼ਨ ਵਿਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ - ਸੁਨੀਲ ਜਾਖੜ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ