Saturday, August 01, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

PUNJAB NEWS EXPRESS | July 31, 2026 09:27 PM

1 ਅਗਸਤ ਨੂੰ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਮਿੱਟੀ ਯਾਤਰਾ ਦਾ ਭਾਜਪਾ ਪੰਜਾਬ ਵੱਲੋਂ ਭਰਵਾਂ ਸਵਾਗਤ
ਚੰਡੀਗੜ੍ਹ, : ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਜਨਮ ਭੂਮੀ ਵਾਰਾਣਸੀ ਤੋਂ 29 ਜੁਲਾਈ ਨੂੰ ਸ਼ੁਰੂ ਹੋਈ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ 1 ਅਗਸਤ ਸਵੇਰੇ 10:00 ਵਜੇ ਪੰਜਾਬ ਦੀ ਸਰਹੱਦ 'ਤੇ ਪੈਰਾਡਾਈਜ਼ ਰਿਜ਼ੋਰਟ, ਪਿੰਡ ਝਰਮੜੀ (ਲਾਲੜੂ ਨੇੜੇ) ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਪ੍ਰਮੁੱਖ ਸੰਤ ਮਹਾਂਪੁਰਸ਼ਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਪਵਿੱਤਰ ਯਾਤਰਾ ਰਾਮ ਤਲਾਈ ਰੋਡ, ਡੇਰਾਬੱਸੀ ਅਤੇ ਮੈਟਰੋ ਹੋਲਸੇਲ, ਜ਼ੀਰਕਪੁਰ ਰਾਹੀਂ ਆਰਿਆ ਸਮਾਜ ਮੰਦਰ, ਸੈਕਟਰ-7, ਚੰਡੀਗੜ੍ਹ ਪਹੁੰਚੇਗੀ, ਜਿੱਥੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਉਪਰੰਤ ਪਵਿੱਤਰ ਮਿੱਟੀ ਨਾਲ ਸਜੇ ਕਲਸ਼ ਯਾਤਰਾਵਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਰਵਾਨਾ ਕੀਤਾ ਜਾਵੇਗਾ, ਜਿਸ ਨਾਲ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਛੇ ਮਹੀਨੇ ਲੰਬੇ ਰਾਜ-ਪੱਧਰੀ ਅਭਿਆਨ ਦੀ ਸ਼ੁਰੂਆਤ ਹੋਵੇਗੀ।

2 ਤੋਂ 6 ਅਗਸਤ ਤੱਕ ਕਲਸ਼ ਯਾਤਰਾਵਾਂ ਜ਼ਿਲ੍ਹਾ ਮੁੱਖ ਦਫ਼ਤਰਾਂ ਤੋਂ ਪਿੰਡਾਂ ਤੱਕ ਪਹੁੰਚਣਗੀਆਂ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਮਾਨਤਾ, ਭਾਈਚਾਰਾ, ਸਮਾਜਿਕ ਨਿਆਂ ਅਤੇ ਬੇਗਮਪੁਰਾ ਦੇ ਆਦਰਸ਼ ਦਾ ਸੰਦੇਸ਼ ਘਰ-ਘਰ ਤੱਕ ਲੈ ਕੇ ਜਾਣਗੀਆਂ। ਇਸ ਤੋਂ ਬਾਅਦ ਸਕੂਲਾਂ, ਕਾਲਜਾਂ ਅਤੇ ਨੌਜਵਾਨਾਂ ਵਿਚ ਦੋ ਮਹੀਨਿਆਂ ਦਾ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਇਹ ਰਾਸ਼ਟਰਵਿਆਪੀ ਅਭਿਆਨ 20 ਫਰਵਰੀ ਨੂੰ ਵਾਰਾਣਸੀ ਵਿੱਚ ਸਮਾਪਤੀ ਯਾਤਰਾ ਨਾਲ ਸੰਪੰਨ ਹੋਵੇਗਾ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਦਾਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪਾਰਟੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇ ਮਹੀਨੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਹੈ, ਜਿਸ ਦਾ ਉਦੇਸ਼ ਗੁਰੂ ਜੀ ਦਾ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਨਿਆਂ ਦਾ ਸੰਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਅਭਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ" ਦੇ ਸੰਕਲਪ ਨੂੰ ਦਰਸਾਉਂਦਾ ਹੈ। ਭਾਜਪਾ ਨੇ ਹਮੇਸ਼ਾ ਦੇਸ਼ ਦੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀ ਰਾਸ਼ਟਰੀ ਪੱਧਰ 'ਤੇ ਮਨਾਂ ਚੁੱਕੀ ਹੈ ਅਤੇ ਹੁਣ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੋਕ ਅੰਦੋਲਨ ਬਣਾਉਣ ਲਈ ਵਚਨਬੱਧ ਹੈ।

ਰਾਜੂ ਨੇ ਦੱਸਿਆ ਕਿ 29 ਜੁਲਾਈ ਨੂੰ ਵਾਰਾਣਸੀ ਤੋਂ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ ਸ਼ੁਭਾਰੰਭ ਹੋਇਆ ਸੀ। 1 ਅਗਸਤ ਨੂੰ ਇਸ ਦੇ ਪੰਜਾਬ ਪਹੁੰਚਣ ਨਾਲ ਸੂਬੇ ਵਿੱਚ ਇਸ ਇਤਿਹਾਸਕ ਅਭਿਆਨ ਦੀ ਰਸਮੀ ਸ਼ੁਰੂਆਤ ਹੋਵੇਗੀ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ਾਂਤੀ, ਸਮਾਨਤਾ, ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ CM ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

ਗੈਂਗਸਟਰਾਂ 'ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ