Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 09:09 PM

- *ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ, ਫਿਰ ਵੀ ਅਸੀਂ ਸਭ ਤੋਂ ਵੱਧ ਝੋਨਾ ਪੈਦਾ ਕਰਦੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੰਜਾਬ ਨੇ ਬਹੁਤ ਉਤਾਰ-ਚੜ੍ਹਾਅ ਦੇਖੇ ਹਨ ਜਿਸ ਦਾ ਇਤਿਹਾਸ ਲਿਖਣਾ ਵੱਡੀ ਜ਼ਿੰਮੇਵਾਰੀ ਸੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਲਾ ਭਵਨ ਵਿਖੇ 'ਪੰਜਾਬ ਦਾ ਇਤਿਹਾਸ' ਪੁਸਤਕ ਰਿਲੀਜ਼ ਕੀਤੀ*

ਚੰਡੀਗੜ੍ਹ; 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।

ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1, 980 ਸਫਿਆਂ ਦੀ ਕਿਤਾਬ 'ਪੰਜਾਬ ਦਾ ਇਤਿਹਾਸ' ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਹਮੇਸ਼ਾ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ। ਅਨਾਦਿ ਕਾਲ ਤੋਂ ਹੀ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ ਅਤੇ ਮਿਹਨਤੀ ਤੇ ਬਹਾਦਰ ਪੰਜਾਬੀ ਇੱਥੇ ਇਤਿਹਾਸ ਦੇ ਅਣਗਿਣਤ ਪੰਨਿਆਂ ਦੇ ਗਵਾਹ ਰਹੇ ਹਨ। ਇਸ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"

ਮੁੱਖ ਮੰਤਰੀ ਨੇ ਕਿਹਾ, "ਸਿਰਫ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸੱਭਿਆਚਾਰ ਨੂੰ ਸੰਭਾਲਦੀਆਂ ਹਨ, ਜਦੋਂ ਕਿ ਆਪਣੇ ਮਹਾਨ ਅਤੀਤ ਨੂੰ ਅਣਗੌਲਿਆ ਕਰਨ ਵਾਲੀਆਂ ਕੌਮਾਂ ਹੌਲੀ-ਹੌਲੀ ਆਪਣੀ ਪਛਾਣ ਗੁਆ ਲੈਂਦੀਆਂ ਹਨ। ਇਸੇ ਲਈ ਸੂਬਾ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣ ਲਈ ਠੋਸ ਉਪਰਾਲੇ ਕਰ ਰਹੀ ਹੈ।"

ਉਨ੍ਹਾਂ ਕਿਹਾ, "ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ। ਉਨ੍ਹਾਂ ਨੇ ਸਾਨੂੰ ਜ਼ੁਲਮ, ਧੱਕੇਸ਼ਾਹੀ ਅਤੇ ਅਨਿਆਂ ਵਿਰੁੱਧ ਲੜਨਾ ਸਿਖਾਇਆ। ਇਹ ਜਜ਼ਬਾ ਪੰਜਾਬੀ ਸੁਭਾਅ ਦਾ ਅਟੁੱਟ ਅੰਗ ਰਿਹਾ ਹੈ।"

ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦਾ ਯੋਗਦਾਨ ਅਸਾਧਾਰਨ ਸੀ। ਉਨ੍ਹਾਂ ਕਿਹਾ, "ਦੇਸ਼ ਦੀ ਆਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ 90 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਸਨ। ਆਜ਼ਾਦੀ ਦੀ ਲੜਾਈ ਨਾਲ ਜੁੜੇ ਵੱਡੇ ਅੰਦੋਲਨਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ ਸੀ।"

ਮੁੱਖ ਮੰਤਰੀ ਨੇ ਕਿਹਾ, "ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਇਸ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਤੱਕ, ਪੰਜਾਬੀਆਂ ਨੇ ਹਮੇਸ਼ਾ ਸਮਰਪਣ ਅਤੇ ਦਲੇਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਦ੍ਰਿੜ੍ਹ ਜਜ਼ਬੇ ਵਾਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ। ਇਸ ਸਾਲ ਵੀ ਪੰਜਾਬ, ਕੌਮੀ ਅਨਾਜ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦਾ ਯੋਗਦਾਨ ਪਾਵੇਗਾ।"

ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਇਤਿਹਾਸ, ਸੱਭਿਆਚਾਰ, ਕੁਰਬਾਨੀਆਂ ਅਤੇ ਪ੍ਰਾਪਤੀਆਂ ਹਰ ਪੰਜਾਬੀ ਲਈ ਬਹੁਤ ਮਾਣਮੱਤੇ ਪਲ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ