Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 07:52 PM

ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ