Wednesday, May 20, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ PSPCL ਦੇ ਸਾਬਕਾ CMD, ਸਾਬਕਾ ਸੀਨੀਅਰ XEN ਅਤੇ ਕਲੋਨਾਈਜ਼ਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 20, 2026 04:32 PM

- *ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ*

ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

ਮੋਹਾਲੀ ਵਿੱਚ ਦਿਨ-ਦਿਹਾੜੇ ਬੱਚੀ ਹੋਈ ਅਗਵਾ

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਕਰ ਸਕਣਗੇ ਮੁਫ਼ਤ ਸਫ਼ਰ - CM ਮਾਨ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਕੀਤੇ ਵਿਆਪਕ ਪ੍ਰਬੰਧ

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਕਾਨੂੰਨ ਮੁੱਦੇ 'ਤੇ ਪੰਥਕ ਸੰਮੇਲਨ ਬੁਲਾਇਆ

ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼: ICE, ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ