Tuesday, April 21, 2026

Punjab

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | April 21, 2026 03:32 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5, 000 ਰੁਪਏ ਤੋਂ 30, 000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

CM ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

DSP ਦੀ ਗੋਲੀ ਲੱਗਣ ਨਾਲ ਹੋਈ ਸ਼ੱਕੀ ਹਾਲਾਤਾਂ 'ਚ ਮੌਤ

ਅਦਾਕਾਰਾ ਸੋਨਮ ਬਾਜਵਾ ਦੀ ਨਵੀਂ ਫਿਲਮ 'ਤੇ ਅਦਾਲਤ ਨੇ ਲਾਈ ਰੋਕ

'ਲਾਰੈਂਸ ਆਫ਼ ਪੰਜਾਬ' ਸੀਰੀਜ਼ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਤਾਇਆ ਇਤਰਾਜ਼, ਬੈਨ ਲਾਉਣ ਦੀ ਕੀਤੀ ਮੰਗ

CM ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅੰਮ੍ਰਿਤਸਰ ਪੁਲਿਸ ਪਹੁੰਚੀ ਡਿਬਰੂਗੜ੍ਹ, MP ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ