Tuesday, July 28, 2026
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਨਵੇਂ ਅੰਦੋਲਨ ਦੀ ਚੇਤਾਵਨੀ ਦਿੱਤੀ

Punjab

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

PUNJAB NEWS EXPRESS | July 28, 2026 07:55 PM

ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19, 40, 000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ: ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਚਮਕੌਰ ਸਾਹਿਬ ਹਲਕੇ 'ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਵਿਜੀਲੈਂਸ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਹਰਪਾਲ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

PSPCL ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਮੁੜ ਸ਼ੁਰੂ ਕੀਤਾ ਕੰਮ

ਯੂਥ ਕਾਂਗਰਸ ਨੇ ਸਿੱਖਿਆ ਮੰਤਰੀ ਬੈਂਸ ਦੇ ਘਰ ਦਾ ਕੀਤਾ ਘਿਰਾਓ, ਵਿਰੋਧ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜੇ, ਕੀਤੇ ਅਸਤੀਫ਼ੇ ਦੀ ਮੰਗ

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ - ਜਥੇਦਾਰ ਗੜਗੱਜ