Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 07:25 PM

ਚੰਡੀਗੜ੍ਹ, 9 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ 'ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ।

ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ