Wednesday, August 12, 2026

Punjab

ਵਿਜੀਲੈਂਸ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 12, 2026 05:04 PM

ਚੰਡੀਗੜ੍ਹ, 12 ਅਗਸਤ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਮਪੀ ਅੰਮ੍ਰਿਤਪਾਲ ਦੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਪ੍ਰਤਾਪ ਬਾਜਵਾ ਮਿਲੇ ਰਾਹੁਲ ਗਾਂਧੀ ਨੂੰ, ਹਾਈਕਮਾਂਡ ਵੜਿੰਗ ਦੀ ਅਗਵਾਈ 'ਤੇ ਜਲਦ ਹੀ ਲਵੇਗਾ ਫੈਸਲਾ

CM ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਸਿੰਚਾਈ ਘੁਟਾਲੇ : ਪੰਜਾਬ ਦੇ ਤਿੰਨ ਸਾਬਕਾ IAS ਅਫਸਰਾਂ ਮਿਲੀ ਨੂੰ ਵੱਡੀ ਰਾਹਤ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

CM ਮਾਨ ਨੇ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ