Wednesday, May 06, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 06, 2026 06:58 PM

ਚੰਡੀਗੜ੍ਹ, 6 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5, 000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ ਬਕਾਇਆ ਰਹਿੰਦੇ 10, 000 ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ ।

ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਲੁਧਿਆਣਾ ਦੁਆਰਾ ਬੀਡੀਪੀਓ ਮਲੌਦ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਸੋਹੀਆਂ ਵਿੱਚ ਖੇਡ ਮੈਦਾਨ ਦਾ ਉਦਘਾਟਨ ਕੀਤਾ ਜਾਣਾ ਹੈ, ਇਸ ਲਈ 2 ਦਿਨਾਂ ਦੇ ਅੰਦਰ ਗ੍ਰਾਮ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਜ਼ਮੀਨ ਨੂੰ ਪੱਧਰਾ ਕਰਾਇਆ ਜਾਵੇ। ਇਸ ਸਬੰਧ ਵਿੱਚ ਗ੍ਰਾਮ ਪੰਚਾਇਤ ਸੋਹੀਆਂ ਨੇ ਆਪਣੇ ਖਰਚੇ ’ਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਵਾਇਆ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਬੀਡੀਪੀਓ ਸੁਖਜੀਤ ਕੌਰ ਨੂੰ ਮਿਲਿਆ ਅਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਝਾੜੀਆਂ ਲਗਾਉਣ ਲਈ ਬਿੱਲ ਪਾਸ ਕਰਵਾਉਣ ਬਾਰੇ ਗੱਲ ਕੀਤੀ, ਫਿਰ ਦੋਸ਼ੀ ਬੀਡੀਪੀਓ ਨੇ ਜ਼ਮੀਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਬੂਟੇ ਲਗਾਉਣ ਲਈ ਬਿੱਲ ਪਾਸ ਕਰਨ ਲਈ 15000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸੰਦਰਭ ਵਿੱਚ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ - CM ਮਾਨ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ*

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ CM ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਮੋਹਾਲੀ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ

ਕਪੂਰਥਲਾ ਵਿੱਚ ਮਾਂ ਨੇ ਆਪਣੇ ਦੋ ਬੱਚਿਆਂ ਸਮੇਤ ਨਦੀ ਵਿੱਚ ਮਾਰੀ ਛਾਲ