Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 08:35 PM

ਚੰਡੀਗੜ੍ਹ, 16 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ