Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 04:20 PM

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜ਼ਿਲ੍ਹਾ ਰੋਪੜ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਸਵਰਗੀ ਪਿਤਾ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ 'ਤੇ ਲਗਭਗ 6 ਏਕੜ ਜ਼ਮੀਨ ਲਈ ਸੀ, ਜਿਸ 'ਤੇ ਹੁਣ ਉਹ ਖੇਤੀ ਕਰ ਰਿਹਾ ਹੈ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ 'ਤੇ ਜ਼ਬਰਦਸਤੀ ਖੇਤੀ ਕਰ ਲਈ ਅਤੇ ਦੋ ਏਕੜ ਮੱਕੀ ਦੀ ਫ਼ਸਲ ਬਰਬਾਦ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲਿਸ ਨੇ ਦੂਜੀ ਧਿਰ ਤੇਜਪਾਲ ਸਿੰਘ ਦੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਅਤੇ ਉਸ ਦੀ ਮਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੇਨਤੀ ਕਰਨ 'ਤੇ ਏ.ਐਸ.ਆਈ. ਅਵਤਾਰ ਸਿੰਘ 35, 000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 5, 000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਹਿੰਦੇ 30, 000 ਰੁਪਏ ਦੇਣ ਲਈ ਕਿਹਾ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਹਰਪਾਲ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਕੁਲਜੀਤ ਰੰਧਾਵਾ ਅਧਿਕਾਰੀਆਂ ਨਾਲ ਮੀਟਿੰਗ