Tuesday, April 21, 2026

Punjab

ਵਿਜੀਲੈਂਸ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | April 21, 2026 03:10 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33, 500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80, 000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40, 000/- ਰੁਪਏ ਲੈ ਲਏ ।

ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40, 000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33, 500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

CM ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

DSP ਦੀ ਗੋਲੀ ਲੱਗਣ ਨਾਲ ਹੋਈ ਸ਼ੱਕੀ ਹਾਲਾਤਾਂ 'ਚ ਮੌਤ

ਅਦਾਕਾਰਾ ਸੋਨਮ ਬਾਜਵਾ ਦੀ ਨਵੀਂ ਫਿਲਮ 'ਤੇ ਅਦਾਲਤ ਨੇ ਲਾਈ ਰੋਕ

'ਲਾਰੈਂਸ ਆਫ਼ ਪੰਜਾਬ' ਸੀਰੀਜ਼ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਤਾਇਆ ਇਤਰਾਜ਼, ਬੈਨ ਲਾਉਣ ਦੀ ਕੀਤੀ ਮੰਗ

CM ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅੰਮ੍ਰਿਤਸਰ ਪੁਲਿਸ ਪਹੁੰਚੀ ਡਿਬਰੂਗੜ੍ਹ, MP ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ