Thursday, August 06, 2026

Punjab

ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 06, 2026 06:14 PM

ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60, 000 ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40, 000 ਰੁਪਏ ਵਿੱਚ ਤੈਅ ਹੋ ਗਿਆ।

ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5, 000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡਿਆ ਜਾ ਰਿਹਾ ਅਨਾਜ

ਪੰਜਾਬ 'ਚ SIR ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ - SGPC ਪ੍ਰਧਾਨ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ