Thursday, July 16, 2026
ਤਾਜਾ ਖਬਰਾਂ
ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਬਿਸ਼ਨੋਈ ਦੀ ਅਮਰੀਕਾ ਨੂੰ ਹਵਾਲਗੀ ਭਾਰਤ ਲਈ ਇੱਕ ਵੱਡਾ ਕੂਟਨੀਤਕ ਅਤੇ ਰਾਜਨੀਤਿਕ ਟੈਸਟ ਬਣ ਸਕਦੀ ਹੈ

Punjab

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 16, 2026 05:19 PM

ਚੰਡੀਗੜ੍ਹ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1, 00, 000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50, 000 ਰੁਪਏ ਵਿੱਚ ਤੈਅ ਹੋਇਆ।

ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰੇਮਿਕਾ ਨੇ ਬੁਆਏਫ੍ਰੈਂਡ ਨੂੰ ਘਰ ਬੁਲਾ ਕੇ ਜ਼ਿੰਦਾ ਸਾੜ ਕੇ ਕੀਤਾ ਕਤਲ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

MRSAFPI ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸੌਂਦ

ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ

ਬੇਅਦਬੀ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਨੋਟਿਸ ਕੀਤਾ ਜਾਰੀ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ