Saturday, July 04, 2026
ਤਾਜਾ ਖਬਰਾਂ
ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

Punjab

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 04, 2026 09:01 PM

- *ਕੁਰਾਲੀ ਨਗਰ ਕੌਂਸਲ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਹਾਦਰ ਸਿੰਘ ਓਕੇ ਪ੍ਰਧਾਨ ਚੁਣੇ ਗਏ*
- *ਸ਼੍ਰੀਮਤੀ ਸ਼ਮਾ ਮੀਤ ਪ੍ਰਧਾਨ ਚੁਣੇ ਗਏ, ਜਿੱਤ ਤੋਂ ਬਾਅਦ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ*

ਕੁਰਾਲੀ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਕੁਰਾਲੀ ਨਗਰ ਕੌਂਸਲ ਦੇ ਨਵ-ਚੁਣੇ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਵੋਟਿੰਗ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਹਾਦਰ ਸਿੰਘ ਓਕੇ ਨਗਰ ਕੌਂਸਲ ਦੇ ਪ੍ਰਧਾਨ, ਜਦਕਿ ਸ਼੍ਰੀਮਤੀ ਸ਼ਮਾ ਮੀਤ ਪ੍ਰਧਾਨ ਚੁਣੇ ਗਏ।

ਪ੍ਰਧਾਨ ਦੀ ਚੋਣ ਵਿੱਚ ਕੁੱਲ 18 ਵੋਟਾਂ ਪਈਆਂ, ਜਿਨ੍ਹਾਂ ਵਿੱਚ 17 ਕੌਂਸਲਰਾਂ ਅਤੇ ਇੱਕ ਵਿਧਾਇਕ ਦੀ ਵੋਟ ਸ਼ਾਮਲ ਸੀ। ਬਹਾਦਰ ਸਿੰਘ ਓਕੇ ਨੂੰ 12 ਵੋਟਾਂ ਮਿਲੀਆਂ। ਇਸ ਚੋਣ ਕੁੱਝ ਹੋਰ ਕੌਂਸਲਰਾਂ ਨੇ ਵੀ ਆਮ ਆਦਮੀ ਪਾਰਟੀ ਉਮੀਦਵਾਰ ਨੂੰ ਬਾਹਰੋਂ ਸਮਰਥਨ ਦਿੱਤਾ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਚੋਣ ਪ੍ਰਚਾਰ ਦੌਰਾਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਜਨ ਸਭਾਵਾਂ ਵਿੱਚ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਬਹਾਦਰ ਸਿੰਘ ਓਕੇ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਜਾਵੇਗਾ। ਅੱਜ ਚੋਣ ਨਤੀਜਿਆਂ ਨਾਲ ਉਨ੍ਹਾਂ ਦਾ ਇਹ ਵਾਅਦਾ ਪੂਰਾ ਹੋ ਗਿਆ।

ਚੋਣ ਨਤੀਜਿਆਂ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਨਵ-ਚੁਣੇ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਸ਼ਹਿਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੇ ਨਵੀਂ ਟੀਮ ਦਾ ਭਰਵਾਂ ਸਵਾਗਤ ਕੀਤਾ। ਥਾਂ-ਥਾਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਲੋਕਾਂ ਨੇ ਮਿਠਾਈਆਂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਨਵ-ਚੁਣੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਮੀਤ ਪ੍ਰਧਾਨ ਸ਼ਮਾ ਕਾਲੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਰਾਲੀ ਦੇ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਏਗੀ। ਉਨ੍ਹਾਂ ਸਮੂਹ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੁਰਾਲੀ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।

ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ, ਮਿਠਾਈਆਂ ਵੰਡੀਆਂ ਅਤੇ ਨਵੀਂ ਟੀਮ ਨੂੰ ਵਧਾਈ ਦਿੱਤੀ। ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਕੌਂਸਲ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 165ਵਾਂ ਦਿਨ: ਪੰਜਾਬ ਪੁਲਿਸ ਵੱਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ

ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾ

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ, ਹੁਣ ਤੱਕ 21.29 ਲੱਖ ਪਰਿਵਾਰ ਕਵਰ

ਬਹਿਬਲ ਗੋਲੀਬਾਰੀ ਮਾਮਲੇ ਵਿੱਚ SIT ਨੇ ਜਨਤਾ ਤੋਂ ਜਾਣਕਾਰੀ ਮੰਗੀ: ਪਬਲਿਕ ਨੋਟਿਸ ਜਾਰੀ

'ਮੁੱਖ ਮੰਤਰੀ ਸਿਹਤ ਯੋਜਨਾ' ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਪੰਜਾਬ ਪੁਲਿਸ ਨੇ ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ