Sunday, August 02, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

Punjab

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ": ਮੰਤਰੀ ਗੋਇਲ

ਪੰਜਾਬ ਨਿਊਜ਼ ਐਕਸਪ੍ਰੈੱਸ | August 02, 2026 05:30 PM

- ਲਹਿਰਾਗਾਗਾ ਦਾ ਨਾਮੀ ਅਕਾਲੀ ਆਗੂ ਗੁਰਮੀਤ ਖਾਈ ਪਰਿਵਾਰ ਅਤੇ ਸਮਰਥਕਾਂ ਸਮੇਤ 'ਆਪ' ਚ' ਸ਼ਾਮਲ

ਲਹਿਰਾਗਾਗਾ 02 ਅਗਸਤ: ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਲਹਿਰਾਗਾਗਾ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਫਰਨੀਚਰ ਮਾਰਕੀਟ ਲਹਿਰਾਗਾਗਾ ਦੇ ਪ੍ਰਧਾਨ, ਨਾਮੀ ਅਕਾਲੀ ਆਗੂ ਗੁਰਮੀਤ ਸਿੰਘ ਖਾਈ ਨੇ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਗੁਰਮੀਤ ਸਿੰਘ ਖਾਈ, ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਠਿੱਕਰਾ ਸਿੰਘ , ਚੇਅਰਮੈਨ ਜਸਪਾਲ ਸਿੰਘ , ਸਾਬਕਾ ਪ੍ਰਧਾਨ ਗੁਰਦੀਪ ਸਿੰਘ ਬੰਬਰਾਓ , ਗੁਰਦਰਸ਼ਨ ਸਿੰਘ, ਲੀਲਾ ਸਿੰਘ , ਸੱਤਾ ਸਿੰਘ ਬੈਟਰੀਆਂ ਵਾਲਾ , ਗੁੱਡੂ ਸਿੰਘ, ਜਿੰਦਰ ਸਿੰਘ ਖਾਈ, ਗੁਰਚਰਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਨ੍ਹਾਂ ਮੰਤਰੀ ਗੋਇਲ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਗੁਰਮੀਤ ਸਿੰਘ ਖਾਈ ਅਤੇ ਉਸਦੇ ਪਰਿਵਾਰ ਅਤੇ ਸਮਰਥਕਾਂ ਨੂੰ ਅਸ਼ੀਰਵਾਦ ਦਿੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, "ਆਪ"ਨੂੰ ਨੌਜਵਾਨਾਂ ਦਾ ਮਿਲ ਰਿਹਾ ਸਮਰਥਨ ਦਰਸਾਉਂਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੇ ਵਿਕਾਸ ਅਤੇ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੀ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ। ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕੀਤਾ ਗਿਆ ਅਤੇ ਕਈ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਸਰਕਾਰ ਨੇ ਪਰਿਵਾਰਾਂ ਲਈ ₹10 ਲੱਖ ਤੱਕ ਮੁਫ਼ਤ ਇਲਾਜ ਦੀ ਯੋਜਨਾ ਵੀ ਸ਼ੁਰੂ ਕੀਤੀ ਹੈ।

ਬੇਰੋਜ਼ਗਾਰ ਨੌਜਵਾਨਾਂ ਨੂੰ ਲਗਭਗ 70, 000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕੀਤੇ ਗਏ, ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪ ਲਾਈਨ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਲਗਭਗ 70 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਗਈ , ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀ ਤਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲੇਗੀ, ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸਿਆਸੀ ਤੰਬੂ ਉੱਖੜ ਜਾਣਗੇ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਸੱਤਾ ਵਿੱਚ ਆਉਣ ਲਈ ਮੁੰਗੇਰੀ ਲਾਲ ਦੇ ਹਸੀਨ ਸਪਨੇ ਦੇਖ ਰਹੀਆਂ ਹਨ।ਇਸ ਮੌਕੇ ਦਰਵਾਰਾ ਸਿੰਘ ਹੈਪੀ, ਟਹਿਲਾ ਸਿੰਘ, ਸਪੋਰਟਸ ਹਲਕਾ ਲਹਿਰਾ ਦੇ ਚੈਅਰਮੈਨ ਸਿਮਰਨ ਸਿੰਘ, ਅਜੇ ਕੁਮਾਰ ਠੋਲੀ, ਮੱਖਣ ਮਿਸਤਰੀ, ਓਐਸਡੀ ਰਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?

ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਆਈ ਧਮਾਕੇ ਵਰਗੀ ਆਵਾਜ਼

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ