Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ CM ਭਗਵੰਤ ਸਿੰਘ ਮਾਨ ਤੁਰੰਤ ਅਸਤੀਫ਼ਾ ਦੇਣ - SGPC ਪ੍ਰਧਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 24, 2026 03:40 PM

ਅੰਮ੍ਰਿਤਸਰ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਕਥਿਤ ਤੌਰ ’ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪ੍ਰਸ਼ਾਸਨਿਕ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਲੈ ਕੇ ਵੀ ਚਿੰਤਾ ਪੈਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਤੱਥਾਂ ਤੋਂ ਉਲਟ ਜਾਂ ਗੁੰਮਰਾਹਕੁੰਨ ਰਿਪੋਰਟਾਂ ਤਿਆਰ ਕਰਨਾ ਕਾਨੂੰਨੀ ਅਤੇ ਨੈਤਿਕ ਦੋਵਾਂ ਪੱਖਾਂ ਤੋਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਪੱਖਤਾ ਨਾਲ ਇਸ ਦੀ ਜਾਂਚ ਦੋ ਪ੍ਰਵਾਨਿਤ ਲੈਬਾਂ ਤੋਂ ਕਰਵਾਈ ਗਈ ਸੀ, ਪ੍ਰੰਤੂ ਭਗਵੰਤ ਮਾਨ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਛੇਵੇਂ ਪਾਤਸ਼ਾਹ ਵੱਲੋਂ ਸਥਾਪਿਤ ਤਖ਼ਤ ਹੈ, ਜਿਸ ਨਾਲ ਮੱਥਾ ਲਗਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਹੋਰ ਵੀ ਦੁੱਖਦਾਈ ਪਹਿਲੂ ਹੈ ਕਿ ਜਿਨ੍ਹਾਂ ਨੇ ਕਾਨੂੰਨ ਦੀ ਰੱਖਿਆ ਦੀ ਸੌਂਹ ਲਈ ਹੈ, ਉਹ ਹੀ ਧੋਖਾਧੜੀ ਕਰ ਰਹੇ ਹਨ। ਆਪਣੀਆਂ ਗ਼ਲਤੀਆਂ ਦੇ ਦੋਸ਼ ਦੂਜਿਆਂ ਸਿਰ ਮੜ੍ਹ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਤਕ ਅਹੁਦਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਰਾਜਨੀਤਿਕ ਪ੍ਰਭਾਵ ਤੋਂ ਮੁਕਤ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਨਾਲ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਇਹ ਪਾਰਟੀ ਸਿੱਖ ਸੰਸਥਾਵਾਂ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਐਲਾਨੇ ਅਜਿਹੇ ਫਰੇਬੀ ਮੁੱਖ ਮੰਤਰੀ ਨੂੰ ਮੂੰਹ ਨਾ ਲਗਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ

BJP ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਨੇ ਜਾਰੀ ਕੀਤੇ ਅੰਕੜੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਕੀਤੇ ਤਿੰਨ ਕਤਲ, ਫੇਰ ਖੁਦ ਨੂੰ ਵੀ ਮਾਰੀ ਗੋਲੀ