Wednesday, October 14, 2026
ਤਾਜਾ ਖਬਰਾਂ
• ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 06:09 PM

- ਸਿਹਤ ਅਤੇ ਪੇਂਡੂ ਵਿਕਾਸ ਵਿਭਾਗ ਟੀਕਾਕਰਨ ਮੁਹਿੰਮਾਂ ਲਈ ਆਸ਼ਾ ਵਰਕਰਾਂ ਨੂੰ ਪੰਚਾਇਤ ਘਰਾਂ ਵਰਗੀਆਂ ਢੁਕਵੀਆਂ ਥਾਵਾਂ ਮੁਹੱਈਆ ਕਰਵਾਉਣ: ਹਰਪਾਲ ਸਿੰਘ ਚੀਮਾ
- ਸਿਹਤ ਵਿਭਾਗ ਆਸ਼ਾ ਵਰਕਰਾਂ ਲਈ ਅਚਨਚੇਤ ਛੁੱਟੀਆਂ ਦਾ ਪ੍ਰਸਤਾਵ ਤਿਆਰ ਕਰੇ: ਹਰਪਾਲ ਸਿੰਘ ਚੀਮਾ
- ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਅਫ਼ਸਰ ਕਮੇਟੀ ਦੀਆਂ ਹਫ਼ਤਾਵਾਰੀ ਮੀਟਿੰਗਾਂ ਕਰਨ ਦੇ ਹੁਕਮ

ਚੰਡੀਗੜ੍ਹ, 14 ਅਕਤੂਬਰ: ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ।

ਫਰੰਟਲਾਈਨ ਸਟਾਫ਼ ਦੇ ਕੰਮਕਾਜੀ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਇਕ ਦਿਨ ਛੱਡ ਕੇ ਟੀਕਾਕਰਨ ਮੁਹਿੰਮ ਚਲਾ ਸਕਣ।

ਵਿਸਥਾਰਤ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਦਰਪੇਸ਼ ਢਾਂਚਾਗਤ ਅਤੇ ਪ੍ਰਬੰਧਕੀ ਰੁਕਾਵਟਾਂ ਨੂੰ ਦੂਰ ਕਰਨ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਅਚਨਚੇਤ ਛੁੱਟੀਆਂ ਦੀ ਵਿਵਸਥਾ ਬਾਰੇ ਤੁਰੰਤ ਇਕ ਪ੍ਰਸਤਾਵ ਤਿਆਰ ਕਰਕੇ ਕੈਬਨਿਟ ਸਬ-ਕਮੇਟੀ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਛੇਤੀ ਤੋਂ ਛੇਤੀ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਸ. ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਾਕੀ ਮੁੱਖ ਮੰਗਾਂ ਪਹਿਲਾਂ ਹੀ ਸਰਕਾਰ ਦੇ ਲਗਾਤਾਰ ਵਿਚਾਰ ਅਧੀਨ ਹਨ ਅਤੇ ਜਲਦੀ ਹੀ ਇਨ੍ਹਾਂ ਬਾਰੇ ਸਾਰਥਕ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ।

ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਕਿ ਮੁਲਾਜ਼ਮਾਂ ਦੇ ਮੁੱਖ ਮਸਲੇ ਤਨਖ਼ਾਹ ਵਾਧੇ, ਬਰਾਬਰ ਤਨਖ਼ਾਹ, ਨਿਰਪੱਖ ਛੁੱਟੀ ਨੀਤੀਆਂ ਅਤੇ ਪਾਰਦਰਸ਼ੀ ਬਦਲੀਆਂ ਨਾਲ ਸਬੰਧਤ ਹਨ, ਵਿੱਤ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੇ ਜਾਇਜ਼ ਮੁੱਦੇ ਅੰਤਰ-ਵਿਭਾਗੀ ਕਮੇਟੀ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ। ਕਿਸੇ ਵੀ ਤਰ੍ਹਾਂ ਦੀ ਦੇਰੀ ਤੋਂ ਬਿਨਾਂ ਜ਼ਾਇਜ਼ ਮੰਗਾਂ ਦਾ ਫ਼ੌਰੀ ਨਿਪਟਾਰਾ ਯਕੀਨੀ ਬਣਾਉਣ ਲਈ ਉਨ੍ਹਾਂ ਕਮੇਟੀ ਨੂੰ ਹਫ਼ਤੇ ਵਿੱਚ ਇਕ ਵਾਰ ਮੀਟਿੰਗ ਕਰਨ ਦੀ ਸਖ਼ਤ ਹਦਾਇਤ ਕੀਤੀ।

ਇਨ੍ਹਾਂ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ ਅਤੇ ਆਪਣੀਆਂ ਵਿਭਾਗੀ ਮੁਸ਼ਕਲਾਂ ਬਾਰੇ ਵਿਸਥਾਰਤ ਮੰਗ-ਪੱਤਰ ਸੌਂਪੇ। ਇਸ ਵਿਚਾਰ-ਵਟਾਂਦਰੇ ਵਿੱਚ ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਅਤੇ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਨਰੋਲ ਯੂਨੀਅਨ ਵੱਲੋਂ ਅਹਿਮ ਸੁਝਾਅ ਦਿੱਤੇ ਗਏ। ਇਸ ਤੋਂ ਇਲਾਵਾ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ, ਕਮਿਊਨਿਟੀ ਹੈਲਥ ਆਫ਼ੀਸਰਜ਼ ਐਸੋਸੀਏਸ਼ਨ, ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ, ਰੂਰਲ ਹੈਲਥ ਫਾਰਮੇਸੀ ਆਫ਼ੀਸਰ ਯੂਨੀਅਨ ਅਤੇ ਹੈਲਥ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਪੰਜਾਬ ਵੱਲੋਂ ਬਰਾਬਰ ਕੰਮ ਬਰਾਬਰ ਤਨਖ਼ਾਹ ਅਤੇ ਰੈਗੂਲਰਾਈਜ਼ੇਸ਼ਨ ਵਰਗੇ ਪ੍ਰਮੁੱਖ ਪ੍ਰਣਾਲੀਗਤ ਮੁੱਦੇ ਉਠਾਏ ਗਏ।

ਮੀਟਿੰਗਾਂ ਦੌਰਾਨ ਗੌਰਮਿੰਟ ਡਰੱਗ ਡੀ-ਐਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ (ਸਿਹਤ ਵਿਭਾਗ) ਅਤੇ ਪੀ.ਸੀ.ਐੱਮ.ਐੱਸ. ਡੈਂਟਲ ਐਸੋਸੀਏਸ਼ਨ ਦੀਆਂ ਵਿਲੱਖਣ ਕਾਰਜਸ਼ੈਲੀ ਨਾਲ ਸਬੰਧਤ ਮੰਗਾਂ ’ਤੇ ਵੀ ਵਿਸ਼ੇਸ਼ ਚਰਚਾ ਹੋਈ, ਜੋ ਸੂਬੇ ਦੇ ਸਿਹਤ ਢਾਂਚੇ ਦੇ ਹਰ ਪੱਧਰ ਨੂੰ ਮਜ਼ਬੂਤ ਤੇ ਸਥਿਰ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਨ੍ਹਾਂ ਮੀਟਿੰਗਾਂ ਦੌਰਾਨ ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਵੱਲੋਂ ਦੁਰਗੋ ਬਾਈ, ਬਲਵੀਰ ਕੌਰ, ਰਜਿੰਦਰ ਕੌਰ ਤੇ ਸਵਰਨ ਕੌਰ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਸਰੋਜ ਬਾਲਾ, ਸੀਮਾ ਰਾਣੀ, ਜੋਗਿੰਦਰ ਕੌਰ ਤੇ ਪਰਮਿੰਦਰ ਕੌਰ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਨਰੋਲ ਯੂਨੀਅਨ ਵੱਲੋਂ ਕਿਰਨਦੀਪ ਕੌਰ, ਪਵਨਪ੍ਰੀਤ ਕੌਰ ਤੇ ਮਨਦੀਪ ਕੌਰ; ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਅਮਨਦੀਪ ਸਿੰਘ, ਦਿਨੇਸ਼ ਗਰਗ ਤੇ ਸੁਖਜੀਤ ਸਿੰਘ; ਕਮਿਊਨਿਟੀ ਹੈਲਥ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਡਾ. ਸੁਨੀਲ ਤਰਗੋਤਰਾ, ਡਾ. ਦਲਜੀਤ ਕੁਮਾਰ ਤੇ ਡਾ. ਰਾਜ; ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਸ਼ੁਭਮ ਸ਼ਰਮਾ ਤੇ ਦੀਪ ਕੰਬੋਜ; ਰੂਰਲ ਹੈਲਥ ਫਾਰਮੇਸੀ ਆਫ਼ੀਸਰ ਯੂਨੀਅਨ ਵੱਲੋਂ ਗੁਰਮੀਤ ਸਿੰਘ, ਨਵਜੋਤ ਕੌਰ ਤੇ ਰਜਿੰਦਰ ਕੁਮਾਰ; ਸਿਹਤ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਵੱਲੋਂ ਰਾਮ ਸਿੰਘ, ਨਵਦੀਪ ਕੁਮਾਰ, ਸਰਬਜੀਤ ਤੇ ਰਾਜ ਕੁਮਾਰ; ਗੌਰਮਿੰਟ ਡਰੱਗ ਡੀ-ਐਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਪਰਮਿੰਦਰ ਸਿੰਘ, ਨਵਦੀਪ ਸਿੰਘ ਤੇ ਤਰਸੇਮ ਸ਼ਰਮਾ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ (ਸਿਹਤ ਵਿਭਾਗ) ਵੱਲੋਂ ਜਸਮੇਲ ਸਿੰਘ, ਗੁਰਜੰਟ ਸਿੰਘ, ਮਹਿੰਦਰ ਪਾਲ ਸਿੰਘ ਤੇ ਆਸ਼ੂ ਗਰਗ; ਅਤੇ ਪੀ.ਸੀ.ਐੱਮ.ਐੱਸ. ਡੈਂਟਲ ਐਸੋਸੀਏਸ਼ਨ ਵੱਲੋਂ ਡਾ. ਆਸ਼ੂਤੋਸ਼ ਸ਼ਰਮਾ, ਡਾ. ਧਰਮਿੰਦਰ ਸਿੰਘ, ਡਾ. ਹਰਪ੍ਰੀਤ ਕੌਰ ਤੇ ਡਾ. ਵਿਕਰਾਂਤ ਸ਼ਰਮਾ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ