Wednesday, August 05, 2026
ਤਾਜਾ ਖਬਰਾਂ
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਲੋੜ-ਅਧਾਰਤ ਨੀਤੀ ਦਾ ਮੁੱਦਾ ਉਠਾਇਆਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

Punjab

ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 05:15 PM

— ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ: ਡੀ.ਜੀ.ਪੀ. ਗੌਰਵ ਯਾਦਵ
— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ 'ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ।

ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਐੱਫ.ਆਈ.ਆਰ. ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਮਤਾ ਪਾਸ

ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ - ਡਾ. ਬਲਬੀਰ ਸਿੰਘ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ - ਬਲਜੀਤ ਕੌਰ

ਟਰੈਵਲ ਏਜੰਟ ਦੀ ਠੱਗੀ ਤੋਂ ਤੰਗ ਆ ਕੇ 26 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ