Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਵੱਡੀ ਖ਼ਬਰ: ਈਡੀ ਖਿਲ਼ਾਫ ਸੰਜੀਵ ਅਰੋੜਾ ਨੇ ਹਾਈ ਕੋਰਟ ਦਾ ਕੀਤਾ ਰੁਖ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 01:06 PM

ਚੰਡੀਗੜ੍ਹ, 12 ਮਈ 2026 – ਮੰਤਰੀ ਸੰਜੀਵ ਅਰੋੜਾ ਨੂੰ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਖਿਲਾਫ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਦੁਪਹਿਰ ਸੁਣਵਾਈ ਹੋਣ ਦੀ ਉਮੀਦ ਹੈ।

ਦੱਸ ਦਈਏ ਕਿ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ 'ਤੇ ਛਾਪਾ ਮਾਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਨੂੰ ਦੇਰ ਰਾਤ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਰੋੜਾ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ, ਜੋ ਕਿ 16 ਮਈ ਤੱਕ ਲਾਗੂ ਰਹੇਗਾ।

ਪੂਰਾ ਮਾਮਲਾ ਨਕਲੀ ਜੀਐਸਟੀ ਬਿੱਲਾਂ ਅਤੇ ₹100 ਕਰੋੜ ਤੋਂ ਵੱਧ ਦੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਈਡੀ ਦਾ ਦੋਸ਼ ਹੈ ਕਿ ਸੰਜੀਵ ਅਰੋੜਾ ਦੀ ਕੰਪਨੀ, ਹੈਂਪਟਨ ਸਕਾਈ ਰਿਐਲਟੀ ਲਿਮਟਿਡ, ਨੇ ਕਥਿਤ ਤੌਰ 'ਤੇ ਦਿੱਲੀ ਵਿੱਚ ਜਾਅਲੀ ਫਰਮਾਂ ਤੋਂ ਮੋਬਾਈਲ ਫੋਨ ਖਰੀਦੇ ਸਨ ਜੋ ਅਸਲ ਵਿੱਚ ਮੌਜੂਦ ਹੀ ਨਹੀਂ ਸਨ। ਇਨਪੁੱਟ ਟੈਕਸ ਕ੍ਰੈਡਿਟ (ITC) ਅਤੇ GST ਰਿਫੰਡ ਦੇ ਕਰੋੜਾਂ ਰੁਪਏ ਇਨ੍ਹਾਂ ਜਾਅਲੀ ਇਨਵੌਇਸਾਂ ਰਾਹੀਂ ਧੋਖਾਧੜੀ ਨਾਲ ਪ੍ਰਾਪਤ ਕੀਤੇ ਗਏ ਸਨ। ਜਾਂਚ ਏਜੰਸੀ ਨੂੰ ਇਸ ਮਾਮਲੇ ਵਿੱਚ "ਰਾਊਂਡ ਟ੍ਰਿਪਿੰਗ" ਦਾ ਵੀ ਸ਼ੱਕ ਹੈ। ਇਹ ਦੋਸ਼ ਹੈ ਕਿ ਮੋਬਾਈਲ ਫੋਨ ਨਿਰਯਾਤ ਦੀ ਆੜ ਵਿੱਚ ਦੁਬਈ (UAE) ਵਰਗੇ ਦੇਸ਼ਾਂ ਤੋਂ ਗੈਰ-ਕਾਨੂੰਨੀ ਪੈਸਾ ਭਾਰਤ ਵਾਪਸ ਲਿਆਂਦਾ ਜਾ ਰਿਹਾ ਸੀ। ED ਦੇ ਅਨੁਸਾਰ, 5 ਮਈ, 2026 ਨੂੰ ਦਰਜ ਕੀਤੀ ਗਈ ਇੱਕ ਨਵੀਂ FIR ਵਿੱਚ ਇਨ੍ਹਾਂ ਸ਼ੱਕੀ ਵਿੱਤੀ ਲੈਣ-ਦੇਣ ਅਤੇ ਜਾਅਲੀ ਸਪਲਾਇਰਾਂ ਨਾਲ ਮਿਲੀਭੁਗਤ ਦੇ ਪੁਖਤਾ ਸਬੂਤ ਮਿਲੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਸੀਬੀਆਈ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਮਾਰਿਆ ਛਾਪਾ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ