Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 04:06 PM

- *ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ*
- *ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ*
- *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਨੂੰ ਮੁੜ ਦੁਹਰਾਇਆ*

ਚੰਡੀਗੜ੍ਹ, 9 ਜੁਲਾਈ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।"

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫਰਮ ਮਾਲ ਦੀ ਅਸਲ ਸਪਲਾਈ ਕੀਤੇ ਬਿਨਾਂ ਜੀ.ਐਸ.ਟੀ. ਇਨਵੌਇਸ ਜਾਰੀ ਕਰਕੇ ਵੱਡੇ ਪੱਧਰ 'ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਵਿੱਚ ਸ਼ਾਮਲ ਸੀ।"

ਘੁਟਾਲੇ ਦੇ ਵਿੱਤੀ ਪੈਮਾਨੇ 'ਤੇ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਇਸ ਫਰਮ ਨੇ ਲਗਭਗ 55.35 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਕੀਤੀ, ਜਿਸ ਦੇ ਸਿੱਟੇ ਵਜੋਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਆਈ.ਟੀ.ਸੀ ਗਲਤ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਅਤੇ ਅੱਗੇ ਪਾਸ ਕੀਤਾ ਗਿਆ। ਇਸ ਫਰਜ਼ੀ ਆਈ.ਟੀ.ਸੀ ਦੀ ਵਰਤੋਂ ਕੁਝ ਨਿਰਮਾਣ ਫਰਮਾਂ ਦੁਆਰਾ ਨਿਰਯਾਤ 'ਤੇ ਭੁਗਤਾਨ ਕੀਤੇ ਗਏ ਆਈ.ਜੀ.ਐਸ.ਟੀ ਦੇ ਰਿਫੰਡ ਦਾਅਵੇ ਕਰਨ ਲਈ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਭਾਰੀ ਨੁਕਸਾਨ ਹੋਇਆ ਹੈ।"

ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਆਧਾਰ 'ਤੇ, ਜਲੰਧਰ ਵਿੱਚ ਰਾਜ ਕਰ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ 9 ਜੁਲਾਈ, 2026 ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਸ਼ਾਮਲ ਅਪਰਾਧ ਪੰਜਾਬ ਜੀ.ਐਸ.ਟੀ. ਐਕਟ, 2017 ਦੀਆਂ ਸਖ਼ਤ ਧਾਰਾਵਾਂ ਤਹਿਤ ਗੈਰ-ਜ਼ਮਾਨਤੀ ਹਨ।"

ਜਾਂਚ ਦੇ ਅਗਲੇ ਪੜਾਅ ਬਾਰੇ ਦੱਸਦਿਆਂ ਚੀਮਾ ਨੇ ਕਿਹਾ, "ਇਸ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਫਰਜ਼ੀ ਆਈ.ਟੀ.ਸੀ ਦੇ ਸਹੀ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਲਈ ਜਾਂਚ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਸਾਰੇ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।"

ਟੈਕਸ ਧੋਖਾਧੜੀ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ਼ ਨੂੰ ਦੁਹਰਾਉਂਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਸਰਕਾਰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਰਜ਼ੀ ਇਨਵੌਇਸਿੰਗ, ਬੋਗਸ ਇਨਪੁਟ ਟੈਕਸ ਕ੍ਰੈਡਿਟ ਅਤੇ ਟੈਕਸ ਧੋਖਾਧੜੀ ਵਿੱਚ ਸ਼ਾਮਲ ਹਰ ਵਿਅਕਤੀ ਜਾਂ ਇਕਾਈ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾ ਸਿਰਫ਼ ਮਾਲੀਏ ਦਾ ਨੁਕਸਾਨ ਕਰਦੀਆਂ ਹਨ, ਸਗੋਂ ਇਮਾਨਦਾਰ ਟੈਕਸਦਾਤਾਵਾਂ ਲਈ ਇੱਕ ਗੈਰ-ਸਿਹਤਮੰਦ ਕਾਰੋਬਾਰੀ ਮਾਹੌਲ ਵੀ ਪੈਦਾ ਕਰਦੀਆਂ ਹਨ।"
ਵਿੱਤ ਮੰਤਰੀ ਨੇ ਵਿਭਾਗ ਦੀ ਆਧੁਨਿਕ ਪਹੁੰਚ 'ਤੇ ਜ਼ੋਰ ਦਿੰਦਿਆਂ ਕਿਹਾ, "ਕਰ ਵਿਭਾਗ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਚੌਕਸੀ ਵਧਾਉਣ ਅਤੇ ਟੈਕਸ ਚੋਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ। ਅਸੀਂ ਖੁਫੀਆ ਜਾਣਕਾਰੀ-ਆਧਾਰਿਤ ਇਨਫੋਰਸਮੈਂਟ, ਉੱਨਤ ਡਾਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਦੇ ਸਾਰੇ ਨੈੱਟਵਰਕਾਂ ਵਿਰੁੱਧ ਤਾਲਮੇਲ ਬਣਾਉਂਦਿਆ ਜਾਂਚ ਰਾਹੀਂ ਸਰਕਾਰੀ ਮਾਲੀਏ ਦੀ ਰਾਖੀ ਲਈ ਵਚਨਬੱਧ ਹਾਂ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾ