Saturday, July 11, 2026
ਤਾਜਾ ਖਬਰਾਂ
ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

Punjab

ਵੱਡੀ ਖ਼ਬਰ: ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ SIR ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਕੀਤਾ ਗਿਆ ਡਿਜੀਟਾਈਜ਼

ਪੰਜਾਬ ਨਿਊਜ਼ ਐਕਸਪ੍ਰੈੱਸ | July 11, 2026 03:33 PM

* *ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ*
* *ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ 'ਐਸ.ਆਈ.ਆਰ. 2026' ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ*
* *ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ*

ਚੰਡੀਗੜ੍ਹ, 11ਜੁਲਾਈ: ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24, 453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24, 453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2, 14, 61, 043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਚੀਮਾ

ਮੋਬਾਈਲ ਦੀ ‘ਟੂੰ-ਟੂੰ’ ਨੇ ਬਦਲੀ ਜ਼ਿੰਦਗੀ: DBT ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ 'ਮੁੱਖ ਮੰਤਰੀ ਸਿਹਤ ਯੋਜਨਾ' ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਬਘੇਲ ਦੀ ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਨਾਲ ਦੋ ਘੰਟੇ ਦੀ ਮੀਟਿੰਗ: ਪਰ ਗੱਲਬਾਤ ਅਜੇ ਵੀ ਕਿਸੇ ਕੰਢੇ-ਵੱਟੇ ਨਹੀਂ ਲੱਗਦੀ ਦਿਸ ਰਹੀ !

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਹਰਪਾਲ ਚੀਮਾ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ