Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 04:10 PM

- *ਬਾਕੀ ਰਹਿੰਦੇ 132 ਆਂਗਣਵਾੜੀ ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ’ਤੇ, ਜਲਦ ਹੀ ਬੱਚਿਆਂ ਨੂੰ ਕੀਤੇ ਜਾਣਗੇ ਸਮਰਪਿਤ: ਡਾ. ਬਲਜੀਤ ਕੌਰ*
- *ਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰ*
- *ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਆਧੁਨਿਕ ਆਂਗਣਵਾੜੀ ਕੇਂਦਰ: ਡਾ. ਬਲਜੀਤ ਕੌਰ*
- *ਮਿਸ਼ਨ ਸਕਸ਼ਮ ਅਧੀਨ ਪ੍ਰਤੀ ਕੇਂਦਰ 10 ਲੱਖ ਰੁਪਏ ਜਾਰੀ ਕੀਤੇ ਗਏ; 132 ਹੋਰ ਕੇਂਦਰ ਅੰਤਿਮ ਪੜਾਅ ’ਤੇ*

ਚੰਡੀਗੜ੍ਹ; 9 ਜੁਲਾਈ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ, “ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”

ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’


ਮੰਤਰੀ ਨੇ ਕਿਹਾ, “ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’

ਉਨ੍ਹਾਂ ਅੱਗੇ ਕਿਹਾ, “ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”

ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ , “ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ ਸਿਹਤਮੰਦ, ਆਤਮਵਿਸ਼ਵਾਸੀ ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾ