Wednesday, August 05, 2026

Punjab

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 07:57 PM

- *ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਸਾਡੀ ਸਰਕਾਰ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 5 ਅਗਸਤ : ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।”

ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ 'ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।”

ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ 'ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।”
ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ।

ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ 'ਤੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ