Thursday, July 16, 2026
ਤਾਜਾ ਖਬਰਾਂ
ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਬਿਸ਼ਨੋਈ ਦੀ ਅਮਰੀਕਾ ਨੂੰ ਹਵਾਲਗੀ ਭਾਰਤ ਲਈ ਇੱਕ ਵੱਡਾ ਕੂਟਨੀਤਕ ਅਤੇ ਰਾਜਨੀਤਿਕ ਟੈਸਟ ਬਣ ਸਕਦੀ ਹੈ

Punjab

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | July 16, 2026 03:05 PM

ਅੰਮ੍ਰਿਤਸਰ 16 ਜੁਲਾਈ: ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਜੁਲਮ ਅੱਗੇ ਝੁੱਕਣ ਦੀ ਬਜਾਏ ਸਿੱਖ ਸਿਧਾਂਤ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਸਬੀਰ ਸਿੰਘ, ਮੀਤ ਮੈਨੇਜਰ ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸੌਂਦ

ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ

ਬੇਅਦਬੀ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਨੋਟਿਸ ਕੀਤਾ ਜਾਰੀ

PM ਮੋਦੀ ਦੀ ਚੰਡੀਗੜ੍ਹ ਫੇਰੀ: 17 ਜੁਲਾਈ ਨੂੰ ਜ਼ਿਲ੍ਹਾ SAS ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ'

ਸੀਸੀਟੀ, ਸੀਜੀਸੀ ਲਾਂਡਰਾਂ ਵਿਖੇ ਏਆਈ ਅਧਾਰਿਤ ਬਾਇਓਟੈਕਨਾਲੋਜੀ ਵਿਸ਼ੇ ਸੰਬੰਧੀ ਐਫਡੀਪੀ ਦਾ ਆਯੋਜਨ

ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇ