Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 03:32 PM

- ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 10 ਸਤੰਬਰ: ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਸੀ ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਬੈਂਕ ਅਧਿਆਰੀਆਂ ਤੋਂ ਏਸੀ ਪ੍ਰਾਪਤ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੈਂਕ ਵੱਖ-ਵੱਖ ਸੇਵਾਵਾਂ ਵਿਚ ਯੋਗਦਾਨ ਪਾ ਚੁੱਕਾ ਹੈ।

ਕਲਿਆਣ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਦਿੱਤਾ ਜਾਂਦਾ ਸਹਿਯੋਗ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਧੰਨਵਾਦ ਕਰਦਿਆਂ ਅੱਗੋਂ ਵੀ ਸੰਸਥਾ ਨੂੰ ਇਸੇ ਤਰ੍ਹਾਂ ਸਹਿਯੋਗ ਕਰਨ ਦੀ ਆਸ ਪ੍ਰਗਟਾਈ।

ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਚੀਫ ਮੈਨੇਜਰ ਸ੍ਰੀ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਸ੍ਰੀ ਰੋਹਿਤ ਕੁਮਾਰ ਦਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ ਤੇ ਅਧਿਕਾਰੀਆਂ ਵੱਲੋਂ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸ. ਸੁਖਜਿੰਦਰ ਸਿੰਘ, ਚੀਫ-85 ਸ. ਲਖਬੀਰ ਸਿੰਘ, ਇੰਚਾਰਜ ਸ. ਬ੍ਰਿਜਪਾਲ ਸਿੰਘ, ਸ. ਮਿਲਖਾ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਸਕਾਰ ਅੱਜ ਹੀ