Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ FIR ਦਰਜ ਕਰਨ ਲਈ DGP ਪੰਜਾਬ ਨੂੰ ਦਿੱਤੀ ਸ਼ਿਕਾਇਤ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 03:23 PM

ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਦੇ ਸਤਿਕਾਰ ਵਿਰੁੱਧ ਕੀਤੀ ਹਰਕਤ ਦੀ ਵਾਇਰਲ ਵੀਡੀਓ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਸਿੰਘ ਮਾਨ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪਰਚਾ ਦਰਜ਼ ਕਰਨ ਵਾਸਤੇ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਸ਼ਿਕਾਇਤ ਅੱਜ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸ. ਅਮਰਬੀਰ ਸਿੰਘ ਰਾਏ (ਆਈ.ਪੀ.ਐਸ.) ਸ਼ਪੈਸ਼ਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੂੰ ਸੌਂਪੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਲਖਬੀਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਸ ਵਿਵਾਦਤ ਵੀਡੀਓ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਉੱਪਰ ਸ਼ਰਾਬ ਛਿੜਕਣ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਨਾਲ ਕੀਤੀ ਘਿਨਾਉਣੀ ਹਰਕਤ ਕਾਰਨ ਸੰਸਾਰ ਭਰ ਵਿਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ, ਜਿਸ ਸਬੰਧੀ ਹਰਿਆਣਾ ’ਚ ਗੁਰੂਗ੍ਰਾਮ ਦੇ ਡੀ.ਐੱਲ.ਐੱਫ. ਥਾਣੇ ਵਿਚ ਸਬੰਧਤ ਵਿਅਕਤੀਆਂ ਵਿਰੁੱਧ ਐੱਫ.ਆਈ.ਆਰ. ਵੀ ਦਰਜ ਹੋ ਚੁੱਕੀ ਹੈ। ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਲਈ ਭਾਰਤੀ ਕਾਨੂੰਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਯਾਦਾ ਬਰਕਰਾਰ ਰਹੇ।

ਡੀ.ਜੀ.ਪੀ. ਦਫ਼ਤਰ ’ਚ ਸ਼ਿਕਾਇਤ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ 2026 ਨੂੰ ਹੋਈ ਜਰਨਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੀ ਰੌਸ਼ਨੀ ਅੱਜ ਡੀ.ਜੀ.ਪੀ. ਪੰਜਾਬ ਦੇ ਨਾਂ ਇਹ ਸ਼ਿਕਾਇਤ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਜਾਅਲੀ ਰਿਪੋਰਟ ਤਿਆਰ ਕਰਵਾ ਕੇ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਘਿਨਾਉਣੀ ਹਰਕਤ ਕੀਤੀ ਗਈ, ਜਿਸ ਸਬੰਧੀ ਹਰਿਆਣਾ ਪੁਲਿਸ ਵੱਲੋਂ ਪਰਚਾ ਵੀ ਦਰਜ ਹੋ ਚੁੱਕਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਸੰਸਾਰ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ ਅਤੇ ਇਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

₹1,000 ਪ੍ਰਤੀ ਮਹੀਨਾ ਦਾ ਵਾਅਦਾ ਟੁੱਟਿਆ: ₹51,000 ਬਕਾਇਆ, 89 ਲੱਖ ਮਹਿਲਾਵਾਂ ਵਾਂਝੀਆਂ - ਪੰਜਾਬ ਬੀਜੇਪੀ ਪ੍ਰਧਾਨ

ਜਰਮਨੀ ਤੋਂ ਆਈ ਦੁਖਦ ਖ਼ਬਰ: ਝੀਲ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼