Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 03:27 PM

ਅੰਮ੍ਰਿਤਸਰ, 31 ਜੁਲਾਈ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 ਤੱਕ ਜਮ੍ਹਾ ਕਰਵਾ ਸਕਣਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ 2026 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਕਾਹਲਵਾਂ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ

ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ - ਗਿਆਨੀ ਕੁਲਦੀਪ ਸਿੰਘ ਗੜਗੱਜ

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਡੀ.ਸੀ. ਕੰਪਲੈਕਸ ਦੀ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ – ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ