Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 05:07 PM

- ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ
- ਇਕੱਤਰਤਾ ’ਚ ਬਾਬਾ ਬਲਦੇਵ ਸਿੰਘ ਵੱਲ੍ਹਾ ਦੀ ਅਗਵਾਈ ’ਚ ਨਿਹੰਗ ਸਿੰਘਾਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਪ੍ਰਗਟਾਈ ਵਚਨਬੱਧਤਾ

ਅੰਮ੍ਰਿਤਸਰ, 23 ਜੂਨ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਵਿਵਾਦਤ ਵੀਡੀਓ ਮਾਮਲੇ ’ਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਤੇ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਦੇ ਨਿਹੰਗ ਸਿੰਘਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਪਿੰਡ ਪੱਧਰ ’ਤੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਵਿਚਾਰਾਂ ਹੋਈਆਂ।

ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਸਬੰਧਤ ਵਿਵਾਦਤ ਵੀਡੀਓ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਾਹਲੀ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਬੁਲਾ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ, ਪ੍ਰੰਤੂ ਮੁੱਖ ਮੰਤਰੀ ਵੱਲੋਂ ਜਾਂਚ ਲਈ ਲੈਬਾਂ ਦੇ ਨਾਮ ਦੇਣ ਦਾ ਵਾਅਦਾ ਤਾਂ ਕੀਤਾ, ਪ੍ਰੰਤੂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ।

ਜਥੇਦਾਰ ਸਾਹਿਬ ਵੱਲੋਂ ਲੰਮਾਂ ਸਮਾਂ ਉਡੀਕਣ ਮਗਰੋਂ ਸਰਕਾਰ ਦੀਆਂ ਮਾਨਤਾ ਪ੍ਰਾਪਤ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ। ਰਿਪੋਰਟ ’ਚ ਵੀਡੀਓ ਅਸਲੀ ਪਾਏ ਜਾਣ ’ਤੇ ਪੰਜ ਸਿੰਘ ਸਾਹਿਬਾਨ ਨੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਪਾਰਟੀ ਗ਼ਲਤੀ ਮੰਨਣ ਦੀ ਬਜਾਇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਅਸਥਾਨ ਹੈ, ਜਿਸ ਦੇ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਏਗੀ। ਉਨ੍ਹਾਂ ਕਿਹਾ ਕਿ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਤੱਕ ਪਹੁੰਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਜਾਣਕਾਰੀ ਦੇਣਗੇ ਅਤੇ ਸੰਗਤਾਂ ਨੂੰ ਇਸ ’ਤੇ ਅਮਲ ਕਰਨ ਦੀ ਪ੍ਰੇਰਣਾ ਕਰਨਗੇ। ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਤੋਂ ਗੁਰੇਜ਼ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਸੁਖਵਰਸ਼ ਸਿੰਘ ਪੰਨੂ, ਬਾਬਾ ਬਲਦੇਵ ਸਿੰਘ ਵੱਲ੍ਹਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਆ।
ਇਸੇ ਦੌਰਾਨ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਨਾਲ ਸਬੰਧਤ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਕੇਵਲ ਸਿੰਘ ਬਾਦਲ, ਸ. ਗੁਰਨਾਮ ਸਿੰਘ ਜੱਸਲ, ਭਾਈ ਅਜੈਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਮੈਨੇਜਰ ਸ. ਮੇਜਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਸਤਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਬਲਬੀਰ ਸਿੰਘ ਮਾਝਾ ਤਰਨਾ ਦਲ, ਬਾਬਾ ਸ਼ਮੇਸ਼ਰ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਦਿਲਬਾਗ ਸਿੰਘ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਗੀਰ ਸਿੰਘ ਸਮੇਤ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ