Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 03:52 PM

- ਅੰਤ੍ਰਿੰਗ ਕਮੇਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ
- ਧਰਨੇ ਦੌਰਾਨ ਕਰੰਟ ਲੱਗਣ ਨਾਲ ਚਲਾਣਾ ਕਰ ਗਏ ਭਾਈ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ
- ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 30 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।

ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ, ਪਰ ਸਰਕਾਰ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਖਿਲਾਫ ਹੀ ਭੁਗਤ ਰਹੀ ਹੈ। ਭਾਈ ਪਰਵਿੰਦਰ ਸਿੰਘ ਵੀ ਸਰਕਾਰ ਦੀ ਇਸੇ ਨਲਾਇਕੀ ਦਾ ਸ਼ਿਕਾਰ ਹੋਇਆ। ਸ਼ਹੀਦ ਭਾਈ ਪਰਵਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਕੀਤੇ ਸੰਘਰਸ਼ ਅਤੇ ਇਸ ਮਕਸਦ ਲਈ ਦਿੱਤੀ ਸ਼ਹਾਦਤ ਨੂੰ ਸਦੀਵੀ ਯਾਦ ਰੱਖਣ ਦੇ ਉਦੇਸ਼ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ।

ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਧਰਨੇ ਵਿਚ ਸ਼ਾਮਲ ਹੋਏ ਕਰੀਬ 40 ਨੌਜਵਾਨਾਂ ਵਿਰੁੱਧ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕਰਨ, ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਅਤੇ ਬੀਬੀਆਂ ਨਾਲ ਵਧੀਕੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਸਬੰਧੀ ਲਿਆਂਦੇ ਗਏ ਮਤੇ ਵਿਚ ਕਿਹਾ ਗਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਮੰਤਵ ਲਈ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪਰੰਤੂ ਅਜਿਹੇ ਸੰਘਰਸ਼ ਵਿਚ ਸ਼ਾਮਲ ਨੌਜਵਾਨਾਂ ਵਿਰੁੱਧ ਪੁਲਿਸ ਕਾਰਵਾਈ ਕਰਨਾ, ਧਰਨੇ ਵਿਚ ਸ਼ਾਮਲ ਸਿੱਖਾਂ ਦੀਆਂ ਦਸਤਾਰਾਂ ਉਤਾਰਨਾ ਅਤੇ ਬੀਬੀਆਂ ਨਾਲ ਵਧੀਕੀ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨੌਜਵਾਨਾਂ ਦੀ ਜਾਇਜ਼ ਆਵਾਜ਼ ਨੂੰ ਦਬਾਉਣ ਵਾਲਾ ਕਦਮ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਨੌਜਵਾਨਾਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਲੱਗੇ ਧਰਨੇ ਵਿਚ ਸ਼ਾਮਲ ਹੋਣ ਗਏ ਨੌਜੁਆਨ ਭਾਈ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਦੁੱਖ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ’ਚ ਜੂਨ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੇ ਰੋਸ ਵਜੋਂ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਸਤਿਕਾਰ ਭੇਟ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ