Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 03:40 PM

- ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ `ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲਿਸ ਵੱਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਅ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋਂ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਠੀਕ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ