Tuesday, August 18, 2026

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 18, 2026 03:01 PM

- ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਦੀ ਥਾਂ 22 ਅਗਸਤ ਨੂੰ ਹੋਵੇਗੀ, ਸ਼੍ਰੋਮਣੀ ਕਮੇਟੀ ਦਫ਼ਤਰ ਤੇ ਅਦਾਰੇ ਰਹਿਣਗੇ ਬੰਦ

ਅੰਮ੍ਰਿਤਸਰ, 18 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ

ਪਾਰਸ ਹੈਲਥ ਪੰਚਕੂਲਾ ਵਿਖੇ 100 ਲੋਕਾਂ ਨੇ ਅੰਗਦਾਨ ਦੀ ਸਹੁੰ ਚੁੱਕੀ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਕੋਲਕਾਤਾ ਵਿੱਚ ਅਨੂੰਰੀਤ ਪਾਲ ਕੌਰ ਦਾ ‘ਅਪਰਾਜੀਤਾ 2026’ ਸਨਮਾਨ ਨਾਲ ਸਨਮਾਨ

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ