Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 03:31 PM

- ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਸ਼ੋਕ ਵਜੋਂ ਦੁਪਹਿਰ ਬਾਅਦ ਰਹੇ ਬੰਦ

ਅੰਮ੍ਰਿਤਸਰ, 7 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯਾਦ ਰਹੇਗਾ।

ਐਡਵੋਕੇਟ ਧਾਮੀ ਨੇ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਇੰਜੀ: ਸੁਖਮਿੰਦਰ ਸਿੰਘ ਨੇ ਵੀ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਜਥੇਦਾਰ ਸੂਬਾ ਸਿੰਘ ਨਮਿਤ ਅਰਦਾਸ ਕੀਤੀ। ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਬੰਦ ਰੱਖੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਭਿਆਨਕ ਸੜਕ ਹਾਦਸੇ 'ਚ 3 ਨਾਬਾਲਗਾਂ ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ